ਮਿਆਣੀ, 16 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਜਲਾਲਪੁਰ ਵਿਖੇ ਸਰਪੰਚ ਜਸਵੰਤ ਸਿੰਘ ਬਿੱਟੂ ਦੀ ਅਗਵਾਈ ਵਿਚ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਕਾਨੰੂਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਰਿਟੇਨਰ ਭਾਰਤੀ ਬਡਿਆਲ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਇਸ ਮੌਕੇ ਉਨ੍ਹਾਂ ਨਾਲ ਕਾਨੰੂਨੀ ਸੇਵਾਵਾਂ ਅਥਾਰਿਟੀ ਤੋਂ ਮੈਡਮ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ | ਕੈਂਪ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਬਡਿਆਲ ਨੇ ਦੱਸਿਆ ਕਿ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਵਿਚ ਹਲਕਾ ਦਸੂਹਾ, ਮੁਕੇਰੀਆਂ ਤੇ ਟਾਂਡਾ ਵਿਚ ਲੋਕਾਂ ਨੂੰ ਕਾਨੰੂਨੀ ਸਹਾਇਤਾ ਦੇਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਤਹਿਤ ਹਲਕਾ ਉੜਮੁੜ ਟਾਂਡਾ ਦੇ ਬੇਟ ਖੇਤਰ ਦੇ ਪਿੰਡ ਜਲਾਲਪੁਰ ਵਿਖੇ ਮੁਫ਼ਤ ਕਾਨੰੂਨੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਪੰਚ ਲਖਵਿੰਦਰ ਸਿੰਘ ਸੇਠੀ, ਸਰਪੰਚ ਮਲਕੀਤ ਸਿੰਘ ਸਲੇਮਪੁਰ, ਸਰਪੰਚ ਵਰਿੰਦਰ ਸਿੰਘ ਭੂਲਪੁਰ, ਵਰਿੰਦਰ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਨੰਬਰਦਾਰ ਬਲਜੀਤ ਸਿੰਘ, ਪੰਚ ਜਸਵੰਤ ਸਿੰਘ ਅੰਬੀ, ਪਰਮਜੀਤ ਸਿੰਘ ਪੱਟੀ, ਗੁਰਨਾਮ ਸਿੰਘ, ਇੰਸਪੈਕਟਰ ਰਜਿੰਦਰ ਸਿੰਘ, ਰਾਜੂ, ਮਨਜੀਤ ਸਿੰਘ, ਬੱਬੂ ਨੰਗਲ, ਸਰਬਜੀਤ ਸਿੰਘ, ਚਰਨ ਸਿੰਘ, ਤਰਸੇਮ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ ਤੇ ਲਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ |