14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੋਕ ਸਿਹਤ ਵਿਭਾਗ ਵਲੋਂ ਕੋਵਿਡ ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਡਾ. ਸ਼ਗੋਤਰਾ

ਅਜੀਤ ਡੈਸਕ 17-06-2025
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ: ਪਵਨ ਕੁਮਾਰ ਸ਼ਗੋਤਰਾ ਨੇ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਕੁੱਝ ਹਿੱਸਿਆਂ ਵਿਚ ਕੋਵਿਡ-19 ਮਾਮਲਿਆਂ ਵਿਚ ਹਲਕਾ ਵਾਧਾ ਨੋਟ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਇਹ ਸਿਰਫ਼ ਲੋਕਾਂ ਦੀ ਸੁਰੱਖਿਆ ਲਈ ਇੱਕ ਸਾਵਧਾਨੀ ਸਲਾਹ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਸਥਿਤੀ ਨਿਯੰਤਰਨ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਅਪਣਾਉਣ, ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਮਾਸਕ ਪਹਿਨ ਕੇ ਰੱਖਣ, ਹੈਲਥ ਕੇਅਰ ਸਟਾਫ਼ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ, ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਢੱਕੋ ਤੇ ਹੋਰਨਾਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ |
ਪਿਛਲੀ ਖ਼ਬਰ ਪਿੰਡ ਚੰਦੇਲੀ ਦੀ ਫੁੱਟਬਾਲ ਚੈਂਪੀਅਨ ਲੀਗ 'ਤੇ ਪਿੰਡ ਕੁੱਕੜਾਂ ਦਾ ਕਬਜ਼ਾ ਅਗਲੀ ਖ਼ਬਰ ਪਿੰਡ ਜਲਾਲਪੁਰ ਵਿਖੇ ਕਾਨੰੂਨੀ ਸੇਵਾਵਾਂ ਦਾ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।