14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਚੰਦੇਲੀ ਦੀ ਫੁੱਟਬਾਲ ਚੈਂਪੀਅਨ ਲੀਗ 'ਤੇ ਪਿੰਡ ਕੁੱਕੜਾਂ ਦਾ ਕਬਜ਼ਾ

ਅਜੀਤ ਡੈਸਕ 17-06-2025
ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਕ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਚੰਦੇਲੀ ਵਿਖੇ ਦਸਮੇਸ਼ ਸਪੋਰਟਸ ਅਤੇ ਸੋਸ਼ਲ ਵੈੱਲਫੇਅਰ ਕਲੱਬ ਵਲੋਂ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਤੇ ਪ੍ਰਵਾਸੀਆਂ ਭਾਰਤੀਆਂ ਦੇ ਸਹਿਯੋਗ ਪ੍ਰਧਾਨ ਜੀਵਨ ਕੁਮਾਰ ਦੀ ਦੇਖ-ਰੇਖ 'ਚ ਫੁੱਟਬਾਲ ਚੈਂਪੀਅਨ ਲੀਗ ਦੇ ਫਾਈਨਲ ਮੌਕੇ ਸਰਪੰਚ ਕਮਲਾ ਦੇਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ |
ਇਸ ਮੌਕੇ ਗੁਰਜਿੰਦਰ ਸਿੰਘ ਲਵਲੀ, ਬਲਜਿੰਦਰ ਮਾਨ, ਪਿ੍ੰ. ਸਰਬਜੀਤ ਸਿੰਘ, ਅਰਵਿੰਦਰ ਸਿੰਘ ਸੋਢੀ ਵਾਇਸ ਪ੍ਰਧਾਨ, ਜਗਦੀਸ਼ ਪਾਲ,ਪਰਮਜੀਤ ਸਿੰਘ ਬੈਂਸ, ਜਤਿੰਦਰ ਸਿੰਘ ਰਿਆਤ, ਜਰਰਾਜ ਮਾਹੀਆ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਫਾਈਨਲ ਮੌਕੇ ਪਿੰਡ ਕੁੱਕੜਾਂ ਦੀ ਟੀਮ ਨੇ ਪਿੰਡ ਫਤਿਹਪੁਰ ਕੋਠੀ ਦੀ ਟੀਮ ਨੂੰ 2-1 ਨਾਲ ਹਰਾ ਨਕਦ ਇਨਾਮ ਤੇ ਟਰਾਫੀ 'ਤੇ ਕਬਜ਼ਾ ਕੀਤਾ |
ਇਸ ਮੌਕੇ ਕਲੱਬ ਮੈਂਬਰ ਬਗੀਚਾ ਸਿੰਘ, ਅਮਰੀਕ ਸਿੰਘ ਮੀਕਾ, ਹਰਜੀਤ ਸਿੰਘ, ਵਰਖਾ ਪਵਾਰ ਪੰਚ, ਅਮਰਜੀਤ ਕੌਰ ਪੰਚ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਪੰਚ, ਕਰਮ ਚੰਦ ਅਤੇ ਹੋਰ ਪਤਵੰਤੇ ਸੱਜਣ ਤੇ ਖੇਡ ਪ੍ਰੇਮੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਆਂਡਿਆਂ ਦੇ ਥੋਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਲੋਕ ਸਿਹਤ ਵਿਭਾਗ ਵਲੋਂ ਕੋਵਿਡ ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਡਾ. ਸ਼ਗੋਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।