ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਕਾਂਗਰਸ ਦੇ ਸੀਨੀਅਰ ਨੇਤਾ ਤਰਸੇਮ ਮਿਨਹਾਸ ਨੇ ਅਹਿਮਾਦਾਬ ਘਟਨਾ ਵਿਚ ਮਾਰੇ ਗਏ ਲੋਕਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਇਸ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਜਹਾਜ਼ 'ਚ ਸਵਾਰ ਵੱਡੀ ਗਿਣਤੀ 'ਚ ਲੋਕਾਂ ਦਾ ਮਾਰੇ ਜਾਣਾ ਬੇਹੱਦ ਦੁਖਦਾਈ ਹੈ | ਉਨ੍ਹਾਂ ਕਿਹਾ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਨ੍ਹਾਂ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਤੇ ਉੱਦਮ ਬਖ਼ਸ਼ਣ | ਤਰਸੇਮ ਮਿਨਹਾਸ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਹਾਦਸੇ ਦੀ ਜਾਂਚ ਪੜਤਾਲ ਕਰਨ ਦੇ ਨਾਲ-ਨਾਲ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਵੀ ਦਿੱਤਾ |