13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਜੀ.ਆਰ.ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਖ਼ੂਨਦਾਨ ਦਿਵਸ ਮਨਾਇਆ

ਅਜੀਤ ਡੈਸਕ 17-06-2025
ਟਾਂਡਾ ਉੜਮੁੜ, 16 ਜੂਨ (ਭਗਵਾਨ ਸਿੰਘ ਸੈਣੀ)-ਜੀ.ਆਰ.ਡੀ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਟਾਂਡਾ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ | ਸੰਸਥਾ ਦੀ ਚੇਅਰਪਰਸਨ ਪਰਦੀਪ ਕੌਰ ਤੇ ਮੈਨੇਜਿੰਗ ਡਾਇਰੈਕਟਰ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਅਗਵਾਈ 'ਚ ਮਨਾਏ ਗਏ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਨਰਸਿੰਗ ਦੀਆਂ ਸਿੱਖਿਆਰਥਣ ਪਿ੍ੰਸੀਪਲ ਰੇਨੂ ਬਾਲਾ ਤੇ ਵਾਈਸ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਹੋਏ ਇਸ ਵਿਸ਼ਵ ਖ਼ੂਨਦਾਨ ਮੌਕੇ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਵਿਸ਼ਵ ਖ਼ੂਨਦਾਨ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਰੇਨੂ ਬਾਲਾ ਤੇ ਵਾਈਸ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਖ਼ੂਨਦਾਨ ਨੂੰ ਮਹਾਨ ਦਾਨ ਦੱਸਦੇ ਹੋਏ ਕਿਹਾ ਕਿ ਮਨੁੱਖਤਾ ਦੀ ਸੇਵਾ ਵਾਸਤੇ ਸਾਨੂੰ ਜਿੱਥੇ ਖ਼ੁਦ ਖ਼ੂਨਦਾਨ ਕਰਨਾ ਚਾਹੀਦਾ ਹੈ ਉੱਥੇ ਹੀ ਆਪਣੇ ਨਾਲ ਦਿਆਂ ਨੂੰ ਵੀ ਪੇ੍ਰਰਨਾ ਦੇ ਕੇ ਇਨਸਾਨੀਅਤ ਦੀ ਸੇਵਾ ਵਾਸਤੇ ਆਪਣਾ ਯੋਗਦਾਨ ਪਾਉਣਾ ਚਾਹੀਦਾ |
ਇਸ ਮੌਕੇ ਖ਼ੂਨਦਾਨ ਦਿਵਸ ਨੂੰ ਪ੍ਰੇਰਿਤ ਕਰਦੇ ਹੋਏ ਵਿਦਿਆਰਥਣਾਂ ਦੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾਂ ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਵਿਦਿਆਰਥਣਾਂ ਨੂੰ ਸੰਸਥਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੈਡਮ ਦਲਜਿੰਦਰ ਕੌਰ, ਲਵਲੀ ਸੈਣੀ, ਪਿ੍ੰਯਕਾ, ਆਰਤੀ, ਮਨਪ੍ਰੀਤ ਕੌਰ, ਹਰਲੀਨ ਕੌਰ, ਜਸਲੀਨ ਕੌਰ, ਗਗਨਪ੍ਰੀਤ ਕੌਰ, ਰਮਨਪ੍ਰੀਤ ਕੌਰ, ਤਰੁਣਦੀਪ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਕੁਲੇਵਾਲ ਵਿਖੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਵਿਨਾਇਕ ਤੇ ਅਨਾਹਿਤਾ ਨੇ ਸੇਂਟ ਸੋਲਜਰ ਗਰੁੱਪ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।