24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਫੂਡ ਸੇਫ਼ਟੀ ਟੀਮ ਵਲੋਂ ਆਈਸਕ੍ਰੀਮ ਦੀਆਂ ਦੁਕਾਨਾਂ ਤੇ ਗੋਲ-ਗੱਪੇ ਦੀਆਂ ਰੇਹੜੀਆਂ ਦੀ ਚੈਕਿੰਗ

ਅਜੀਤ ਡੈਸਕ 18-06-2025
ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਦਿਲਰਾਜ ਸਿੰਘ ਅਤੇ ਸਿਵਲ ਸਰਜਨ ਡਾ: ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ 'ਚ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਤੇ ਉਨ੍ਹਾਂ ਦੀ ਟੀਮ ਵਲੋਂ ਬੱਸ ਸਟੈਂਡ ਦੇ ਨਜ਼ਦੀਕ ਤੇ ਸਵਰਨ ਸਿਨੇਮਾ ਦੇ ਸਾਹਮਣੇ ਆਈਸਕ੍ਰੀਮ ਦੀਆਂ ਦੁਕਾਨਾਂ ਅਤੇ ਗੋਲ-ਗੱਪੇ ਵੇਚਣ ਵਾਲਿਆਂ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਦੁੱਧ ਸਮੇਤ 6 ਸੈਂਪਲ ਭਰੇ ਗਏ | ਭਰੇ ਗਏ ਸੈਂਪਲਾਂ ਨੂੰ ਫੂਡ ਲੈਬ ਭੇਜ ਦਿੱਤਾ ਗਿਆ ਹੈ | ਰਿਪੋਰਟ ਆਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ | ਡੀ.ਐਚ.ਓ. ਡਾ: ਜਤਿੰਦਰ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਖਾਣ ਪੀਣ ਦਾ ਸਾਮਾਨ ਬਣਾਉਣ ਅਤੇ ਵਰਤਾਉਣ ਵੇਲੇ ਕੈਪ, ਮਾਸਕ ਅਤੇ ਦਸਤਾਨੇ ਪਹਿਨਣੇ ਬਹੁਤ ਜ਼ਰੂਰੀ ਹਨ ਤਾਂ ਜੋ ਲੋਕਾਂ ਨੂੰ ਸਾਫ਼ ਤੇ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਸਕਣ | ਇਸ ਮੌਕੇ ਲੈਬ ਟੈਕਨੀਸ਼ੀਅਨ ਰਾਜਵੀਰ ਕੌਰ, ਡਰਾਈਵਰ ਅਰਵਿੰਦਰ ਸਿੰਘ ਅਤੇ ਰਾਮ ਲੁਭਾਇਆ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੋ. ਮੁਲਤਾਨੀ ਨੇ ਨਗਰ ਕੌਂਸਲ ਮੁਕੇਰੀਆਂ ਨੂੰ ਮਿਲੀਆਂ 2 ਜੈਟਿੰਗ ਮਸ਼ੀਨਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' : ਜ਼ਿਲ੍ਹਾ ਪੁਲਿਸ ਵਲੋਂ ਸੌਬੀ ਗੈਂਗ ਦਾ 1 ਗੁਰਗਾ 3 ਪਿਸਟਲਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।