ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਹਾਲਹੀ 'ਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਨਵ-ਨਿਯੁਕਤ ਕੋਆਰਡੀਨੇਟਰ ਵਿਪਨ ਤਨੇਜਾ ਵਲੋਂ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਦਿਹਾਤੀ ਬਲਾਕ ਤੇ ਸਾਰੇ ਪ੍ਰਮੁੱਖ ਅਹੁਦੇਦਾਰ, ਸਰਪੰਚ, ਯੂਥ ਆਗੂ ਤੇ ਵਰਕਰ ਮੌਜੂਦ ਸਨ | ਇਸ ਮੌਕੇ ਸੰਬੋਧਨ ਕਰਦਿਆਂ ਵਿਪਨ ਤਨੇਜਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਬੂਥ ਪੱਧਰ ਦੀ ਮਜ਼ਬੂਤੀ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਭਾਸ਼ਨਾਂ ਦਾ ਨਹੀਂ, ਬਲਕਿ ਐਕਸ਼ਨ ਦਾ ਹੈ | ਹਰੇਕ ਵਰਕਰ ਨੂੰ ਦਿਨ-ਰਾਤ ਮਿਹਨਤ ਕਰਕੇ ਕਾਂਗਰਸ ਨੂੰ ਹਰ ਬੂਥ 'ਤੇ ਮਜ਼ਬੂਤ ਕਰਨਾ ਹੋਵੇਗਾ, ਜਿਸ ਲਈ ਹੁਣ ਤੋਂ ਹੀ ਯਤਨ ਸ਼ੁਰੂ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਵਾਪਸੀ ਤੈਅ ਹੈ | ਇਸ ਮੌਕੇ ਡਾ. ਕੁਲਦੀਪ ਸਿੰਘ ਨੇ ਕੋਆਰਡੀਨੇਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਮਾਰਗਦਰਸ਼ਨ 'ਚ ਵਰਕਰ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ 'ਚ ਪਾਰਟੀ ਨੇ ਵਿਧਾਨ ਸਭਾ ਹਲਕੇ 'ਚ ਕਾਫ਼ੀ ਮਜ਼ਬੂਤੀ ਨਾਲ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਅਰੋੜਾ ਦੇ ਨਿਰਦੇਸ਼ਾਂ ਤਹਿਤ ਜਲਦ ਬੂਥ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ | ਇਸ ਮੌਕੇ ਸੁਮਿੱਤਰ ਸਿੰਘ ਸੀਕਰੀ, ਸਰਪੰਚ ਅਮਰਜੀਤ ਸਿੰਘ, ਸਰਪੰਚ ਹਰਮੇਸ਼ ਲਾਲ, ਸਾਬਕਾ ਸਰਪੰਚ ਦੇਵ ਰਾਜ, ਨਿਰੰਜਨ ਸਿੰਘ, ਨਰਿੰਦਰ ਸਿੰਘ, ਮਹਿੰਦਰ ਸਿੰਘ, ਕਿਰਨਧੀਰ, ਹਰਬਿਲਾਸ, ਸੋਹਣ ਸਿੰਘ, ਰਮੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਆਉਣ ਵਾਲੀਆਂ ਚੋਣਾਂ 'ਚ ਜਿੱਤ ਹਾਸਲ ਕਰਨ ਦਾ ਸੰਕਲਪ ਵੀ ਲਿਆ |