22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਖ਼ਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟ ਜਾਰੀ

ਅਜੀਤ ਡੈਸਕ 18-06-2025
ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ ਹੈ | ਪ੍ਰਾਸਪੈਕਟਸ ਜਾਰੀ ਕਰਨ ਦੀ ਰਸਮ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਵਲੋਂ ਪਿ੍ੰਸੀਪਲ ਡਾ. ਅਮਨਦੀਪ ਹੀਰਾ ਤੇ ਸਟਾਫ਼ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਡਾ. ਜੰਗ ਬਹਾਦਰ ਸਿੰਘ ਰਾਏ ਨੇ ਕਾਲਜ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਲਜ ਵਿਦਿਅਕ ਖੇਤਰ 'ਚ ਵੱਡੀਆਂ ਮੱਲਾਂ ਮਾਰ ਰਿਹਾ ਹੈ | ਉਨ੍ਹਾਂ ਕਾਲਜ 'ਚ ਦਾਖਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਸਟਾਫ਼ ਨੂੰ ਵਿਦਿਆਰਥੀਆਂ ਅਤੇ ਅਦਾਰੇ ਦੀ ਭਲਾਈ ਲਈ ਇਕਮੁੱਠ ਹੋ ਕੇ ਯਤਨ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੋਵੇਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸਟਾਫ਼ ਦੇ ਸਹਿਯੋਗ ਅਦਾਰੇ ਦੀ ਬੇਹਤਰੀ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਪ੍ਰੋ. ਅਰਵਿੰਦਰ ਸਿੰਘ ਅਰੋੜਾ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਰਾਏਦੀਪ ਸਿੰਘ, ਸਾਹਿਲ ਸ਼ਰਮਾ, ਪਰਮਿੰਦਰ ਸਿੰਘ ਸੁਪਰਡੈਂਟ, ਗੁਰਿੰਦਰਜੀਤ ਸਿੰਘ, ਲਖਵਿੰਦਰ ਸਿੰਘ, ਪਰਮਿੰਦਰ ਕੌਰ, ਸੁਨੈਨੀ ਆਦਿ ਸਟਾਫ਼ ਹਾਜ਼ਰ ਹੋਇਆ |
ਪਿਛਲੀ ਖ਼ਬਰ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਜ਼ੋਰਾਂ 'ਤੇ, ਸੰਬੰਧਿਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ ਅਗਲੀ ਖ਼ਬਰ ਸੰਵਿਧਾਨ ਬਚਾਓ ਰੈਲੀ ਸੰਬੰਧੀ ਪਿੰਡ ਬਲਡਾ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।