21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਜ਼ੋਰਾਂ 'ਤੇ, ਸੰਬੰਧਿਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਅਜੀਤ ਡੈਸਕ 18-06-2025
ਮੁਕੇਰੀਆਂ, 17 ਜੂਨ (ਰਾਮਗੜ੍ਹੀਆ)- ਮੁਕੇਰੀਆਂ ਅਤੇ ਆਸ-ਪਾਸ ਦੇ ਖੇਤਰ 'ਚ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ ਪਰ ਇਸ ਪਾਸੇ ਸੰਬੰਧਿਤ ਵਿਭਾਗ ਦਾ ਧਿਆਨ ਨਾ ਹੋਣ ਕਰਕੇ ਲੋਕਾਂ ਦਾ ਵਿਭਾਗ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਕੁਝ ਦੁਕਾਨਾਂ 'ਤੇ ਦੁਕਾਨਦਾਰਾਂ ਵਲੋਂ ਕਮਰਸ਼ੀਅਲ ਸਿਲੰਡਰਾਂ ਨੂੰ ਛੱਡ ਕੇ ਘਰੇਲੂ ਸਿਲੰਡਰਾਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਜਿੱਥੇ ਸਰਕਾਰ ਨੂੰ ਵੱਡੇ ਪੱਧਰ 'ਤੇ ਚੂਨਾ ਲੱਗ ਰਿਹਾ ਹੈ ਉੱਥੇ ਹੀ ਘਰੇਲੂ ਸਿਲੰਡਰਾਂ ਦੀ ਬਹੁਤ ਸਪਲਾਈ ਏਜੰਸੀਆਂ ਵਲੋਂ ਕਥਿਤ ਰੂਪ 'ਚ ਵਪਾਰਕ ਅਦਾਰਿਆਂ ਨੂੰ ਪਹਿਲ ਦੇ ਆਧਾਰ 'ਤੇ ਕੀਤੀ ਜਾਂਦੀ ਹੈ ਜਦਕਿ ਘਰੇਲੂ ਖਪਤਕਾਰਾਂ ਨੂੰ ਸਿਲੰਡਰ ਸਪਲਾਈ ਕਰਨ ਵਿਚ ਦੂਸਰੇ ਸਥਾਨ 'ਤੇ ਰੱਖਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਘਰੇਲੂ ਸਿਲੰਡਰ ਜਿਸ ਦੀ ਕੀਮਤ ਕਰੀਬ 900 ਰੁਪਏ ਹੈ ਜਦਕਿ ਦੂਸਰੇ ਕਮਰਸ਼ੀਅਲ ਸਿਲੰਡਰਾਂ ਦੀ ਕੀਮਤ ਲਗਭਗ ਦੁੱਗਣੀ ਹੁੰਦੀ ਹੈ ਜਿਸ ਕਰਕੇ ਦੁਕਾਨਦਾਰਾਂ ਵਲੋਂ ਕਮਰਸ਼ੀਅਲ ਸਿਲੰਡਰਾਂ ਦੀ ਵਰਤੋਂ ਕਰਨ ਦੀ ਬਜਾਏ ਘਰੇਲੂ ਸਿਲੰਡਰਾਂ ਦੀ ਵਰਤੋਂ ਕਰਕੇ ਹੀ ਆਪਣੇ ਕੰਮ ਚਲਾਏ ਜਾਂਦੇ ਹਨ | ਇੱਥੇ ਹੀ ਬੱਸ ਨਹੀਂ ਵਿਆਹਾਂ, ਸ਼ਾਦੀਆਂ ਅੰਦਰ ਮੈਰਿਜ ਪੈਲੇਸਾਂ ਵਿਚ ਵੀ ਕੈਟਰਿੰਗ ਕਰਨ ਵਾਲੇ ਕੈਟਰਾਂ ਵਲੋਂ ਵੀ ਧੜੱਲੇ ਨਾਲ ਘਰੇਲੂ ਸਿਲੰਡਰਾਂ ਦੀ ਵਰਤੋ ਵੱਡੇ-ਵੱਡੇ ਸਮਾਗਮਾਂ ਵਿਚ ਕੀਤੀ ਜਾ ਰਹੀ ਹੈ | ਲੋਕਾਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਕਿ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਜਸਵਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।