21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਸਪਾ ਵਲੋਂ ਨਸ਼ਾ ਵਿਰੋਧੀ 'ਪੰਜਾਬ ਸੰਭਾਲੋ ਮੁਹਿੰਮ' ਸ੍ਰੀ ਖੁਰਾਲਗੜ੍ਹ ਸਾਹਿਬ ਤੋਂ

ਅਜੀਤ ਡੈਸਕ 18-06-2025
ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਵਲੋਂ 18 ਜੂਨ ਨੂੰ ਸ੍ਰੀ ਖੁਰਾਲਗੜ ਸਾਹਿਬ ਤੋਂ ਅਸਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਬਸਪਾ ਹੀ ਪੰਜਾਬ ਅੰਦਰ ਨਸ਼ਿਆਂ ਨੂੰ ਰੋਕਣ ਅਤੇ ਡਰੱਗ ਮਾਫ਼ੀਏ ਦਾ ਲੱਕ ਤੋੜਣ ਲਈ ਸਹੀ ਪਲੇਟਫ਼ਾਰਮ ਹੈ | ਇਹ ਪ੍ਰਗਟਾਵਾ ਕਰਦਿਆਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ, ਠੇਕੇਦਾਰ ਭਗਵਾਨ ਦਾਸ ਸਿੱਧੂ ਅਤੇ ਵਿਧਾਨ ਸਭਾ ਹੁਸ਼ਿਆਰਪੁਰ ਦੇ ਇੰਚਾਰਜ ਮਦਨ ਸਿੰਘ ਬੈਂਸ ਨੇ ਕਿਹਾ ਕਿ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਭਲਕੇ 18 ਜੂਨ ਨੂੰ ਸਵੇਰੇ 10 ਵਜੇ ਗੁਰੂ ਰਵਿਦਾਸ ਮਹਾਰਾਜ ਦੇ ਚਰਨਛੋਹ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਤੋਂ ਗੜ੍ਹਸ਼ੰਕਰ ਲਈ ਰੋਸ ਮਾਰਚ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਕਰਨਗੇ | ਉਨਾਂ ਨੇ ਸਾਰਿਆਂ ਨੂੰ ਇਸ ਰੋਸ ਮਾਰਚ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਜਸਵਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਮੀਟਿੰਗ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਜਸਵਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।