ਐਮਾਂ ਮਾਂਗਟ, 17 ਜੂਨ (ਗੁਰਾਇਆ)-ਸਰਬਜੋਤ ਸਿੰਘ ਸਾਬੀ ਜੋ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਮੁਕੇਰੀਆਂ ਤੋਂ ਹਲਕਾ ਇੰਚਾਰਜ ਵਜੋਂ ਸੇਵਾ ਨਿਭਾਅ ਰਹੇ ਸਨ, ਦੇ ਵਲੋਂ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਕਿ ਬੀਤੇ ਦਿਨ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸੰਸਦ ਮੈਂਬਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਇਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਪਿ੍ਤਪਾਲ ਸਿੰਘ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਬਜੋਤ ਸਿੰਘ ਸਾਬੀ ਦੇ ਕਾਂਗਰਸ ਵਿਚ ਆਉਣ ਨਾਲ ਜਿੱਥੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ ਉੱਥੇ ਕਾਂਗਰਸ ਪਾਰਟੀ ਆਉਣ ਨਾਲ ਪਾਰਟੀ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਚਾਹੀਦੀ ਹੈ |