ਹਰਿਆਣਾ, 17 ਜੂਨ (ਹਰਮੇਲ ਸਿੰਘ ਖੱਖ)-ਕਿਸਾਨਾਂ ਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਸੰਬੰਧੀ ਕਸਬਾ ਹਰਿਆਣਾ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੀ ਮੀਟਿੰਗ ਹੋਈ | ਇਸ ਮੌਕੇ ਗੁਰਦੀਪ ਸਿੰਘ ਖੁਣ ਖੁਣ ਸਰਪ੍ਰਸਤ ਤੇ ਬਿੱਕਰ ਸਿੰਘ ਸਰਕਲ ਪ੍ਰਧਾਨ ਹਰਿਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਲੋਨੀਆਂ ਬਣਾ ਰਹੀ ਹੈ, ਜਿਸ ਦਾ ਕਿਸਾਨ ਜਥੇ ਬੰਦੀਆਂ ਵਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੱਕੀ ਨੂੰ ਸੁਕਾਉਣ ਲਈ ਜਲਦ ਹੀ ਡਰਾਇਰ ਚਾਲੂ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖ ਤੋਂ ਫ਼ੇਲ੍ਹ ਹੋ ਚੁੱਕੀ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੀਤੇ ਗਏ ਵਾਅਦੇ ਅਨੁਸਾਰ ਗੰਨਾ ਕਾਸ਼ਤਕਾਰਾਂ ਨੂੰ ਆਪਣੇ ਹਿੱਸੇ ਰਾਸ਼ੀ ਜਲਦ ਜਾਰੀ ਕਰੇ | ਇਸ ਮੌਕੇ ਹਰਪ੍ਰੀਤ ਸਿੰਘ ਲਾਲੀ ਪ੍ਰਧਾਨ, ਜਸਪਾਲ ਸਿੰਘ ਰਾਜਾ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਖੁਣ ਖੁਣ ਸਰਪ੍ਰਸਤ, ਪਰਮਿੰਦਰ ਸਿੰਘ ਲਾਚੋਵਾਲ, ਰਣਧੀਰ ਸਿੰਘ ਅਸਲਪੁਰ, ਭੁਪਿੰਦਰ ਸਿੰਘ, ਪਿ੍ਥੀਪਾਲ ਸਿੰਘ ਜੋਸ਼, ਕਰਮਜੀਤ ਸਿੰਘ, ਮਨਜੀਤ ਸਿੰਘ, ਕਰਨੈਲ ਸਿੰਘ, ਬਲਦੇਵ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ ਨੰਗਲ, ਜਸਕਰਨ ਸਿੰਘ, ਬਲਵੀਰ ਸਿੰਘ, ਚਰਨਜੀਤ ਸਿੰਘ, ਚੈਂਚਲ ਸਿੰਘ, ਸਰਦਾਰਾ ਸਿੰਘ ਆਦਿ ਹਾਜ਼ਰ ਸਨ |