21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ 'ਪਿਤਾ ਦਿਵਸ' ਮਨਾਇਆ

ਅਜੀਤ ਡੈਸਕ 18-06-2025
ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਘਰ 'ਚ ਰਹਿੰਦਿਆਂ 'ਪਿਤਾ ਦਿਵਸ' ਮਨਾਇਆ ਗਿਆ | ਵਿਦਿਆਰਥੀਆਂ ਨੇ ਪਿਤਾ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਦੇ ਹੋਏ ਉਨ੍ਹਾਂ ਲਈ ਹੱਥੀ ਤਿਆਰ ਕੀਤੇ ਕਾਰਡ, ਗਿਫ਼ਟ ਤੇ ਫੁੱਲ ਆਦਿ ਦੇ ਕੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਡਾਇਰੈਕਟਰ ਉਰਮਿਲ ਸੂਦ ਨੇ ਸਾਰਿਆਂ ਨੂੰ 'ਪਿਤਾ ਦਿਵਸ' ਦੀ ਵਧਾਈ ਦਿੱਤੀ ਤੇ ਆਪਣੇ ਬੱਚਿਆਂ 'ਤੇ ਮਾਣ ਮਹਿਸੂਸ ਕਰਨ ਦੀ ਗੱਲ ਕਹੀ | ਉਨ੍ਹਾਂ ਕਿਹਾ ਕਿ ਪਿਤਾ ਇਕ ਪਰਿਵਾਰ ਦੀ ਨੀਂਹ ਹੁੰਦਾ ਹੈ ਜੋ ਆਰਥਿਕ ਤੇ ਮਾਨਸਿਕ ਤੌਰ 'ਤੇ ਆਪਣੇ ਪਰਿਵਾਰ ਨੂੰ ਸਪੋਰਟ ਕਰਦਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਨਾਂ ਆਪਣੇ ਸੰਦੇਸ਼ 'ਚ ਕਿਹਾ ਕਿ ਪਿਤਾ ਇਕ ਨਾਰੀਅਲ ਦੀ ਤਰ੍ਹਾਂ ਹੁੰਦਾ ਹੈ ਜੋ ਬਾਹਰੋਂ ਤਾਂ ਕਠੋਰ ਦਿਸਦਾ ਹੈ ਪਰ ਅੰਦਰੋਂ ਨਰਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਤੇ ਸੇਵਾ ਕਰਨ |
ਪਿਛਲੀ ਖ਼ਬਰ ਸਰਬਜੋਤ ਸਾਬੀ ਨਾਲ ਮਿਲ ਕੇ ਕਾਂਗਰਸ ਨੂੰ ਬੁਲੰਦੀਆਂ ਤੱਕ ਲਿਜਾਵਾਂਗੇ-ਮਿਨਹਾਸ, ਅਸ਼ਵਨੀ ਕੁਮਾਰ ਅਗਲੀ ਖ਼ਬਰ ਸਿੱਖਿਆ ਵਿਭਾਗ 'ਚ ਖਾਲੀ ਅਸਾਮੀਆਂ ਨੂੰ ਭਰਨ ਤੇ ਹੋਰਨਾਂ ਮੰਗਾਂ ਨੂੰ ਹੱਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।