31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਟਰਾਲੇ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

ਅਜੀਤ ਡੈਸਕ 19-06-2025
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਟਰਾਲੇ ਦੀ ਲਪੇਟ 'ਚ ਆ ਜਾਣ ਕਾਰਨ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸੰਬੰਧੀ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਸਾਹਰੀ ਦੇ ਵਾਸੀ ਸ਼ੌਕੀਨ ਸਿੰਘ ਨੇ ਦੱਸਿਆ ਕਿ ਬੱਸ ਨਾ ਮਿਲਣ ਕਾਰਨ ਪਿੰਡ ਕਾਹਰੀ ਦੀ ਵਾਸੀ ਗੁਰਪਾਲ ਕੌਰ ਆਪਣੀ ਵਿਆਹੁਤਾ ਲੜਕੀ ਬਲਜੀਤ ਕੌਰ ਨਾਲ ਉਸ ਦੇ ਮੋਟਰਸਾਈਕਲ 'ਤੇ ਲਿਫ਼ਟ ਲੈ ਕੇ ਆ ਰਹੀ ਸੀ | ਜਦੋਂ ਉਹ ਅੱਡਾ ਬਸੀ ਦੌਲਤ ਖ਼ਾਂ ਨਜ਼ਦੀਕ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਦੇ ਚੱਲਦਿਆਂ ਗੁਰਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਕਥਿਤ ਦੋਸ਼ੀ ਚਾਲਕ ਬਲਵੀਰ ਸਿੰਘ ਵਾਸੀ ਬੋਲੋਵਾਲ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਦਾ ਇਕਲੌਤਾ 11 ਸਾਲਾ ਲੜਕਾ 5 ਦਿਨਾਂ ਤੋਂ ਲਾਪਤਾ ਅਗਲੀ ਖ਼ਬਰ ਪੰਜਾਬ 'ਚ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਸ਼ਾਸਨ 'ਚ 2 ਲੱਖ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹੇ-ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।