31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮੁਕੇਰੀਆਂ ਪੁਲਿਸ ਵਲੋਂ ਇਕ ਨਸ਼ਾ ਤਸਕਰ ਅਤੇ ਇਕ ਠੱਗ ਕਾਬੂ

ਅਜੀਤ ਡੈਸਕ 19-06-2025

ਮੁਕੇਰੀਆਂ, 18 ਜੂਨ (ਰਾਮਗੜ੍ਹੀਆ)-ਸਰਬਜੀਤ ਸਿੰਘ ਐੱਸ.ਪੀ. ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐੱਸ.ਪੀ. ਮੁਕੇਰੀਆਂ ਦੀਆਂ ਹਦਾਇਤਾਂ 'ਤੇ ਥਾਣਾ ਮੁਖੀ ਮੁਕੇਰੀਆਂ ਐੱਸ.ਆਈ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਅਤੇ ਇਕ ਠੱਗ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਐਸ.ਐਚ.ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਪਿ੍ੰਸਪਾਲ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਨਿਸ਼ਾਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਦਊਵਾਲ ਥਾਣਾ ਪੁਰਾਣਾ ਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਸਿਲਵਰ ਪੇਪਰ ਸਮੇਤ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਮੁਕੇਰੀਆਂ ਪੁਲਿਸ ਨੇ ਲੋੜੀਂਦੇ ਕਥਿਤ ਦੋਸ਼ੀ ਨਗਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਠੱਠੀ ਜੈਮਲ ਜ਼ਿਲ੍ਹਾ ਤਰਨਤਾਰਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦੱਸਿਆ ਕਿ ਨਗਿੰਦਰ ਸਿੰਘ ਨੇ ਸ਼ਰਨਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚਨੌਰ ਮੁਕੇਰੀਆਂ ਨਾਲ ਫੇਸਬੁਕ 'ਤੇ ਤਾਲਮੇਲ ਕਰਕੇ ਉਸ ਨੂੰ ਨਵੀਂ ਥਾਰ ਗੱਡੀ ਦਿਵਾਉਣ ਦੇ ਨਾਮ 'ਤੇ ਆਪਣੀ ਪਤਨੀ ਹਰਪ੍ਰੀਤ ਕੌਰ ਨਾਲ ਮਿਲ ਕੇ 17 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰੀ ਸੀ, ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕਰਨ ਕੰਮ-ਆਸ਼ਿਕਾ ਜੈਨ ਅਗਲੀ ਖ਼ਬਰ ਨੌਜਵਾਨ ਦੀ ਗਿ੍ਫਤਾਰੀ ਦੇ ਵਿਰੋਧ 'ਚ ਪਰਿਵਾਰ ਨੇ ਸੜਕ 'ਤੇ ਲਗਾਇਆ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।