31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜਿੰਪਾ ਵਲੋਂ ਗੌਤਮ ਨਗਰ 'ਚ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 19-06-2025
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰੰਤਰ ਵਿਕਾਸ ਯਤਨਾਂ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ ਗਲੀ ਨੰਬਰ 6 'ਚ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਇਸ ਮੌਕੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ 'ਚ ਉਦਘਾਟਨ ਕੀਤਾ ਗਿਆ | ਇਸ ਨਿਰਮਾਣ ਕਾਰਜ 'ਤੇ ਲਗਪਗ 16 ਲੱਖ ਰੁਪਏ ਦੀ ਲਾਗਤ ਆਵੇਗੀ | ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ, ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ | ਇਸ ਦਿਸ਼ਾ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸ਼ਹਿਰ ਦੀਆਂ ਗਲੀਆਂ, ਸੜਕਾਂ ਅਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ |
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੁਖੀ ਰਾਮ, ਆਗਿਆਪਾਲ ਸਾਹਨੀ, ਇਸ਼ਪੁਨੀਤ ਸਾਹਨੀ, ਵਰਿੰਦਰ ਦੱਤ ਵੈਦਿਆ, ਪ੍ਰੋ: ਸ਼ਾਮ ਸੁੰਦਰ ਸੂਦ, ਅਰਵਿੰਦ ਪਰਾਸ਼ਰ, ਅਸ਼ੀਸ਼ ਸ਼ਰਮਾ, ਅਸ਼ੋਕ, ਸੁਮੇਸ਼ ਸੋਨੀ, ਵਿਵੇਕ ਸਰੀਨ, ਰਾਜਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀ-ਪਾਈਟ ਕੈਂਪ ਨੰਗਲ ਵਿਖੇ ਸਕਿਉਰਿਟੀ ਗਾਰਡ ਦਾ ਕੋਰਸ ਹੋਵੇਗਾ ਸ਼ੁਰੂ <br/> ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਦੀ ਪੰਚਾਇਤ ਨੂੰ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।