01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਏ.ਡੀ.ਸੀ. ਵਲੋਂ ਸਿੱਖਿਆ ਵਿਭਾਗ ਦੇ ਪ੍ਰਗਤੀ ਪ੍ਰੋਗਰਾਮਾਂ ਦਾ ਜਾਇਜ਼ਾ

ਅਜੀਤ ਡੈਸਕ 19-06-2025
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸਾਤਮਿਕ ਅਤੇ ਸਿੱਖਿਆਕਾਰੀ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਕੀਤੀ, ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਲਿਤਾ ਅਰੋੜਾ ਨੇ ਕਨਵੀਨਰ ਦੀ ਭੂਮਿਕਾ ਨਿਭਾਈ | ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਉਨ੍ਹਾਂ ਸਕੂਲਾਂ ਦੀ ਵਿਸ਼ੇਸ਼ ਸਮੀਖਿਆ ਕਰਨ ਦੇ ਹੁਕਮ ਦਿੱਤੇ ਜਿਨ੍ਹਾਂ ਨੇ ਬੋਰਡ ਕਲਾਸਾਂ ਵਿਚ ਘੱਟ ਨਤੀਜੇ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਹ ਸਮਝਣਾ ਜ਼ਰੂਰੀ ਹੈ ਕਿ ਨਤੀਜਿਆਂ ਵਿਚ ਕਮੀ ਦੇ ਪਿੱਛੇ ਕੀ ਕਾਰਨ ਹਨ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਠੋਸ ਉਪਾਅ ਲਾਗੂ ਕੀਤੇ ਜਾਣ | ਉਨ੍ਹਾਂ ਨੇ ਸਾਰੇ ਸਕੂਲਾਂ ਵਿਚ ਬੈਰੀਅਰ-ਫਰੀ ਮਾਹੌਲ ਯਕੀਨੀ ਬਣਾਉਣ ਅਤੇ ਇਸ ਬਾਰੇ ਜਲਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ | ਉਨ੍ਹਾਂ ਆਂਗਣਵਾੜੀ ਕੇਂਦਰਾਂ ਨੂੰ ਸਕੂਲਾਂ ਨਾਲ ਤਾਲਮੇਲ ਬਣਾ ਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣ ਲਈ ਆਖਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਮਿਸ਼ਨ ਸਮਰਥ ਹੇਠ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਏ.ਪੀ.ਸੀ. ਜਨਰਲ ਨਿਰਮਲ, ਏ.ਪੀ.ਸੀ. ਫਾਈਨਾਂਸ ਕੰਚਨ ਵਿਨਾਇਕ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਮਿਡ ਡੇ ਮੀਲ ਮੈਨੇਜਰ ਅਨੀਰੁੱਧ ਮੋਦਗਿਲ, ਜਗਦੀਪ ਕੌਰ, ਅੰਜੂ ਸੈਣੀ, ਵਰੁਣ ਜੈਨ, ਅੰਕੁਰ ਸ਼ਰਮਾ, ਗੋਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਇਲਾ ਵਾਹਿਦਪੁਰ ਵਿਖੇ ਜੋੜ ਮੇਲਾ ਸ਼ੁਰੂ, ਕੰਵਰ ਗਰੇਵਾਲ ਨੇ ਰੰਗ ਬੰਨਿ੍ਹਆ ਅਗਲੀ ਖ਼ਬਰ ਬੇਲਾ ਕਾਲਜ ਵਿਖੇ ਖ਼ੂਨਦਾਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।