ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਰਿਆਣਾ ਰੋਡ ਹੁਸ਼ਿਆਰਪੁਰ ਦੀ ਵਾਸੀ ਰਾਖੀ ਰਾਣੀ ਪਤਨੀ ਸੁਰਿੰਦਰ ਕੁਮਾਰ ਦੇ ਦਿਹਾਂਤ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ | ਇਸ ਮੌਕੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਤੋਂ ਪ੍ਰੋ: ਬਹਾਦਰ ਸਿੰਘ ਸੁਨੇਤ, ਸੁਰੇਸ਼ ਕਪਾਟੀਆ, ਬਲਜੀਤ ਸਿੰਘ ਪਨੇਸਰ ਅਤੇ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਮੀਤ ਸਿੰਘ ਸੇਠੀ ਅਤੇ ਲਖਵਿੰਦਰ ਕੌਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਨੇਤਰਦਾਨ ਕਰਵਾਉਣ ਦੀ ਪ੍ਰਕਿਰਿਆ ਥਿੰਦ ਹਸਪਤਾਲ ਹੁਸ਼ਿਆਰਪੁਰ ਦੀ ਟੀਮ ਵਲੋਂ ਕੀਤੀ ਗਈ | ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਰਾਖੀ ਰਾਣੀ ਦੇ ਨੇਤਰ ਦੋ ਨੇਤਰਹੀਣ ਵਿਅਕਤੀਆਂ ਨੂੰ ਲਗਵਾਏ ਜਾਣਗੇ ਅਤੇ ਉਨ੍ਹਾਂ ਦੀ ਹਨੇਰੀ ਜਿੰਦਗੀ 'ਚ ਰੋਸ਼ਨੀ ਭਰੀ ਜਾਵੇਗੀ |