02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਰੈਲੀ 23 ਨੂੰ

ਅਜੀਤ ਡੈਸਕ 19-06-2025
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਪ੍ਰਧਾਨ ਹਰਨਿੰਦਰ ਕੌਰ, ਜਨਰਲ ਸਕੱਤਰ ਸ਼ਸ਼ੀ ਬਾਲਾ ਅਤੇ ਵਿੱਤ ਸਕੱਤਰ ਜਸਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਆਸ਼ਾ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਦੇ ਮਸਲੇ ਦਾ ਕੋਈ ਹੱਲ ਨਾ ਨਿਕਲਣ ਦੇ ਵਿਰੋਧ ਵਿਚ ਜਥੇਬੰਦੀ ਵਲੋਂ 23 ਜੂਨ ਦਿਨ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ | ਜਥੇਬੰਦੀ ਦੀ ਜ਼ਿਲ੍ਹਾ ਪੈੱ੍ਰਸ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅਤੇ ਬਲਾਕਾਂ ਅੰਦਰ ਆਸ਼ਾ ਵਰਕਰਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਸਬੰਧੀ ਸਿਵਲ ਸਰਜਨ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਂਦਾ ਰਿਹਾ ਹੈ, ਪ੍ਰੰਤੂ ਮੰਗਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ | ਆਗੂਆਂ ਨੇ ਕਿਹਾ ਕਿ ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਨ.ਐਮ. ਵਲੋਂ ਆਸ਼ਾ ਵਰਕਰਾਂ ਨੂੰ ਬੇਲੋੜਾ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਵੀ ਜਥੇਬੰਦੀ ਵਲੋਂ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਮਿਲ ਕੇ ਲਿਖਤੀ ਤੌਰ 'ਤੇ ਜਾਣੂ ਕਰਵਾਇਆ ਗਿਆ ਹੈ ਤੇ ਮੰਗ ਪੱਤਰ ਸੌਂਪੇ ਗਏ, ਪ੍ਰੰਤੂ ਕੋਈ ਹੱਲ ਨਹੀਂ ਨਿਕਲਿਆ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣ ਦੇ ਜਾਰੀ ਕੀਤੇ... ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵੰਸ਼ ਗੋਸਵਾਮੀ ਦੀ ਕੌਮੀ ਫੈਂਸਿੰਗ ਚੈਂਪੀਅਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।