03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣ ਦੇ ਜਾਰੀ ਕੀਤੇ ਹੁਕਮ

ਅਜੀਤ ਡੈਸਕ 19-06-2025
ਨਵਾਂਸ਼ਹਿਰ, 18 ਜੂਨ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਜ਼ਿਲ੍ਹੇ ਦੇ ਮਿਊਾਸਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ 'ਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਂਗਰੀ ਰੱਖੇਗਾ ਤਾਂ ਇਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇਣੀ ਯਕੀਨੀ ਬਣਾਏਗਾ | ਜਾਰੀ ਹੁਕਮਾਂ ਅਨੁਸਾਰ ਇਸ ਸਬੰਧੀ ਸੂਚਨਾ ਇੱਕ ਹਫ਼ਤੇ ਦੇ ਅੰਦਰ-ਅੰਦਰ ਦਿੱਤੀ ਜਾਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅੱਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਈ-ਮੇਲ 'ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ 'ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣਾ ਯਕੀਨੀ ਬਣਾਉਣ | ਜ਼ਿਕਰਯੋਗ ਹੈ ਕਿ ਮਕਾਨ ਮਾਲਕਾਂ ਵੱਲੋਂ ਰੱਖੇ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ਿਆਂ, ਗੈਰ-ਸਮਾਜੀ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਜੋ ਕਿਰਾਏ ਵਾਲੇ ਮਕਾਨਾਂ ਅਤੇ ਜਨਤਕ ਥਾਵਾਂ ''ਤੇ ਹੁੜਦੰਗ ਕਰਦੇ ਰਹਿੰਦੇ ਹਨ | ਅਜਿਹੇ ਹਾਲਾਤ 'ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੁੰਦਾ ਹੈ | ਪ੍ਰਸ਼ਾਸਨ ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ ਜੋ ਕਿ ਕਰਵਾਉਣੀ ਲਾਜ਼ਮੀ ਹੈ |
ਪਿਛਲੀ ਖ਼ਬਰ ਬਹਾਦਰੀ ਪੁਰਸਕਾਰ ਲਈ 5 ਅਕਤੂਬਰ ਤੱਕ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾਣ-ਡੀ. ਸੀ. ਅਗਲੀ ਖ਼ਬਰ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਰੈਲੀ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।