03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਬਹਾਦਰੀ ਪੁਰਸਕਾਰ ਲਈ 5 ਅਕਤੂਬਰ ਤੱਕ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾਣ-ਡੀ. ਸੀ.

ਅਜੀਤ ਡੈਸਕ 19-06-2025
ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਇੰਡੀਅਨ ਕੌਂਸਲ ਫ਼ਾਰ ਚਾਈਲਡ ਵੈੱਲਫੇਅਰ (ਆਈ.ਸੀ.ਸੀ.ਡਬਲਯੂ) ਵਲੋਂ ਬਹਾਦਰੀ ਵਾਲੇ ਕਾਰਮਾਨੇ ਕਰਨ ਵਾਲੇ ਬੱਚਿਆਂ ਅਤੇ ਨੌਜਵਾਨਾਂ ਨੂੰ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਣਾ ਹੈ | ਜਿਸ ਸਬੰਧੀ ਬਾਲ ਪੁਰਸਕਾਰ ਲਈ ਬਿਨੈਕਾਰਾਂ ਦੀ ਉਮਰ 6 ਤੋਂ 18 ਸਾਲ ਅਤੇ ਯੁਵਾ ਪੁਰਸਕਾਰ ਲਈ 18 ਤੋਂ 24 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ |
ਬਹਾਦਰੀ ਪੁਰਸਕਾਰ ਲਈ 5 ਅਕਤੂਬਰ ਤੱਕ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ | ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਬਾਲ ਪੁਰਸਕਾਰ ਲਈ ਬਿਨੈਕਾਰਾਂ ਦੀਆਂ ਅਰਜ਼ੀਆਂ, ਬਿਨੈਕਾਰ ਦੇ ਸਕੂਲ ਪਿ੍ੰਸੀਪਲ ਜਾਂ ਹੈੱਡਮਾਸਟਰ, ਰਾਜ/ਯੂ.ਟੀ ਬਾਲ ਭਲਾਈ ਕੌਂਸਲ ਦੇ ਪ੍ਰਧਾਨ/ਜਨਰਲ ਸਕੱਤਰ/ਅਹੁਦੇਦਾਰ, ਸਕੱਤਰ, ਰੈੱਡ ਕ੍ਰਾਸ ਸੁਸਾਇਟੀ ਜਾਂ ਕਿਸੇ ਸੇਵਾਮੁਕਤ ਸਰਕਾਰੀ ਅਧਿਕਾਰੀ ਵਲੋਂ ਸਿਫਾਰਸ਼ ਕੀਤੀਆਂ ਹੋਣੀਆਂ ਚਾਹੀਦੀਆਂ ਹਨ |
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਮੁਫਤ ਸਹੂਲਤਾਂ ਦਾ ਉਮੀਦਵਾਰ ਲਾਭ ਲੈਣ-ਰਮਨਦੀਪ ਕੌਰ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣ ਦੇ ਜਾਰੀ ਕੀਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।