ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸੰਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ | ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਿਨ੍ਹਾਂ ਪ੍ਰਾਰਥੀਆਂ ਵਲੋਂ ਕੋਈ ਦਾਖ਼ਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਪਲਾਈ ਕਰ ਸਕਦੇ ਹਨ | ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਕਰੀਅਰ ਕਾਊਾਸਲਿੰਗ ਕੀਤੀ ਜਾਂਦੀ ਹੈ | ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ |