02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਿਜ਼ਨ ਕੇਅਰ ਸੁਸਾਇਟੀ ਨੇ ਵੇਵਜ਼ ਹਸਪਤਾਲ ਟਾਂਡਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 19-06-2025
ਟਾਂਡਾ ਉੜਮੁੜ, 18 ਜੂਨ (ਭਗਵਾਨ ਸਿੰਘ ਸੈਣੀ)-ਸਵਰਗਵਾਸੀ ਸਵਰਨ ਸਿੰਘ ਦੀ ਯਾਦ ਵਿਚ ਵੇਵਜ਼ ਹਸਪਤਾਲ ਟਾਂਡਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ, ਕਰਨੈਲ ਸਿੰਘ ਮਾਲਵਾ, ਮਾਸਟਰ ਅਵਤਾਰ ਸਿੰਘ ਮਸੀਤੀ ਅਤੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਚੇਅਰਮੈਨ ਸਿਲਵਰ ਓਕ ਸਕੂਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਵਲੋਂ ਕੀਤਾ ਗਿਆ, ਇਸ ਮੌਕੇ ਡਾ. ਪਾਬਲਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਲਈ ਅੱਖਾਂ ਦੇ ਮੁਫ਼ਤ ਕੈਂਪ ਨਿਰੰਤਰ ਲਗਾਏ ਜਾ ਰਹੇ ਹਨ | ਅੱਜ ਦੇ ਕੈਂਪ ਦੌਰਾਨ 110 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ 12 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ | ਕੈਂਪ ਦੌਰਾਨ ਚੁਣੇ ਗਏ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਡਾ ਪਿਯੂਸ਼ ਸੂਦ ਦੀ ਟੀਮ ਵਲੋਂ ਕੀਤੇ ਗਏ | ਇਸ ਮੌਕੇ ਹਰ ਵਰ੍ਹੇ ਕੈਂਪ ਲਾਉਣ ਵਾਲੇ ਚੇਅਰਮੈਨ ਤਰਲੋਚਨ ਸਿੰਘ ਅਤੇ ਕਮਲੇਸ਼ ਕੌਰ ਨੇ ਆਖਿਆ ਕਿ ਭਵਿੱਖ ਵਿਚ ਵੀ ਉਹ ਅਜਿਹੇ ਕੈਂਪ ਲਗਾਉਣ ਲਈ ਸੁਸਾਇਟੀ ਦਾ ਸਾਥ ਦੇਣਗੇ | ਇਸ ਮੌਕੇ ਵਿਜ਼ਨ ਕੇਅਰ ਵੈੱਲਫੇਅਰ ਸੁਸਾਇਟੀ, ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ, ਸੀਤਾ ਦੇਵੀ ਮਹਿੰਗਾ ਸਿੰਘ ਮੈਮੋਰੀਅਲ ਸੁਸਾਇਟੀ ਦੀ ਟੀਮ ਕੈਂਪ ਵਿਚ ਸੇਵਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਮੁਨੀਸ਼ਾ ਸੰਗਰ, ਗਜਿੰਦਰਪਾਲ ਸਿੰਘ, ਡਾ. ਰਣਜੀਤ ਸਿੰਘ, ਸੁਖਚੈਨ ਸਿੰਘ ਮੁੰਦਰ, ਦਲੀਪ ਕੁਮਾਰ ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ ਰਜਿੰਦਰ ਸਿੰਘ ਜੋਹਲ, ਨਵਜੋਤ ਸਿੰਘ, ਰਾਜਾ ਦਿਆਲ, ਕਰਨੈਲ ਸਿੰਘ ਮਾਲਵਾ, ਜਗਦੀਪ ਮਾਨ, ਸਰਪੰਚ ਲਾਹੋਰਾ ਸਿੰਘ ਅਤੇ ਹਸਪਤਾਲ ਦੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੱਖੋਵਾਲ ਵਿਖੇ ਜੋੜ ਮੇਲਾ ਅੱਜ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਮੁਫਤ ਸਹੂਲਤਾਂ ਦਾ ਉਮੀਦਵਾਰ ਲਾਭ ਲੈਣ-ਰਮਨਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।