ਪੱਸੀ ਕੰਢੀ, 18 ਜੂਨ (ਜਗਤਾਰ ਸਿੰਘ ਰਜਪਾਲਮਾ)-ਬਾਬਾ ਦਰੇਲਾ ਸਾਹਿਬ ਦੇ ਆਸ਼ੀਰਵਾਦ ਸਦਕਾ ਪਿੰਡ ਡੱਫਰ ਦੇ ਨੌਜਵਾਨਾਂ ਵਲੋਂ ਸਮੂਹ ਐਨ. ਆਰ. ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 19 ਜੂਨ ਨੂੰ ਆਲ ਓਪਨ ਕਿ੍ਕਟ ਟੂਰਨਾਮੈਂਟ ਕਰਵਾਇਆ ਜਾਵੇਗਾ | ਇਸ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਸੰਦੀਪ ਸਿੰਘ ਸੋਨੂੰ ਡੱਫਰ ਨੇ ਦੱਸਿਆ 19 ਜੂਨ ਸਵੇਰੇ ਬਾਬਾ ਦਰੇਲਾ ਦੇ ਪਵਿੱਤਰ ਸਥਾਨ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਅਰਦਾਸ ਬੇਨਤੀ ਕੀਤੀ ਜਾਵੇਗੀ | ਇਸ ਤੋਂ ਬਾਅਦ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਹੋਵੇਗੀ |