02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਸੰਗਤ ਸਿੰਘ ਗਿਲਜੀਆਂ ਵਲੋਂ ਸਨਮਾਨ

ਅਜੀਤ ਡੈਸਕ 19-06-2025
ਟਾਂਡਾ ਉੜਮੁੜ, 18 ਜੂਨ (ਭਗਵਾਨ ਸਿੰਘ ਸੈਣੀ)-ਬਲਾਕ ਕਾਂਗਰਸ ਦਫ਼ਤਰ ਟਾਂਡਾ ਵਿਖੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ ਦੀ ਅਗਵਾਈ 'ਚ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ 'ਚ ਸਾਬਕਾ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਿ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਪਿੰਡ ਮੋਹਕਮਗੜ੍ਹ ਨਾਲ ਸੰਬੰਧਿਤ ਆਗੂਆਂ ਦਾ ਸਨਮਾਨ ਕੀਤਾ ਗਿਆ | ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ ਦੀ ਮੌਜੂਦਗੀ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਸਾਬਕਾ ਸਰਪੰਚ ਵਰਿੰਦਰਵੀਰ ਸਿੰਘ, ਜਸਵੀਰ ਸਿੰਘ ਅਤੇ ਹੋਰਨਾਂ ਨੂੰ ਸਨਮਾਨਿਤ ਕਰਦੇ ਹੋਏ ਗਿਲਜੀਆਂ ਨੇ ਆਖਿਆ ਬਦਲਾਅ ਦੇ ਨਾਂਅ 'ਤੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਾਰੰਟੀਆਂ ਤੋਂ ਭੱਜੀ ਪੰਜਾਬ ਸਰਕਾਰ ਤੋਂ ਅੱਜ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਤਿੰਨ ਸਾਲ ਤੋਂ ਵੱਧ ਕਾਰਜਕਾਲ ਦੌਰਾਨ ਅੱਜ ਪੰਜਾਬ ਕਰਜ਼ੇ ਦੇ ਬੋਝ ਥੱਲੇ ਦੱਬ ਕੇ ਰਹਿ ਗਿਆ ਹੈ | ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਹਰ ਵਰਗ ਦੇ ਲੋਕ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹਨ | ਇਸ ਲਈ ਲੋਕ ਹੁਣ ਸਮਝ ਚੁੱਕੇ ਹਨ ਪੰਜਾਬੀਆਂ ਦੇ ਹਿਤ ਕਾਂਗਰਸ ਪਾਰਟੀ ਦੇ ਰਾਜ ਅੰਦਰ ਹੀ ਸੁਰੱਖਿਅਤ ਹਨ ਅਤੇ ਲੋਕ ਹੁਣ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਪ੍ਰਧਾਨ ਗੁਰਸੇਵਕ ਮਾਰਸ਼ਲ, ਗੋਲਡੀ ਕਲਿਆਣਪੁਰ, ਜਸਵਿੰਦਰ ਸਿੰਘ, ਬਾਬੂ ਰੂਪ ਲਾਲ, ਦਵਿੰਦਰਜੀਤ ਸਿੰਘ, ਮਨੀ ਸਾਹਬਾਜਪੁਰ, ਪਰਵਿੰਦਰ ਸਾਹਬਾਜਪੁਰ, ਮਾਸਟਰ ਮਲਕੀਤ ਸਿੰਘ, ਗੁਰਮੁਖ ਸਿੰਘ, ਹਰਮੇਸ਼, ਪੰਕਜ ਸਚਦੇਵਾ, ਰਜੇਸ਼ ਲਾਡੀ, ਸਰਪੰਚ ਗੁਰਚਰਨ ਸਿੰਘ, ਬ੍ਰਹਮ ਸੈਣੀ, ਨਰਾਇਣ ਸਿੰਘ, ਮਨਜੀਤ ਸਿੰਘ ਮੋਹਕਮਗੜ੍ਹ, ਅਨਿਲ ਪਿੰਕਾ, ਗੁਰਬਖ਼ਸ਼ ਸਿੰਘ, ਸਵਰਨ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੀਰਤਨ ਦਰਬਾਰ 24 ਨੂੰ ਅਗਲੀ ਖ਼ਬਰ ਪਿੰਡ ਡੱਫਰ ਵਿਖੇ ਕਿ੍ਕਟ ਟੂਰਨਾਮੈਂਟ ਅੱਜ-ਸੋਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।