ਭੰਗਾਲਾ, 18 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਭੰਗਾਲਾ ਵਿਖੇ ਮਹਾਨ ਕੀਰਤਨ ਦਰਬਾਰ 24 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਿੱਖ ਯੂਥ ਸੇਵਾ ਸੁਸਾਇਟੀ ਭੰਗਾਲਾ, ਐਨ.ਆਰ.ਆਈ. ਭਰਾਵਾਂ, ਸਮੂਹ ਇਲਾਕਾ ਨਿਵਾਸੀਆਂ ਵਲੋਂ ਸ਼ਹੀਦਾਂ ਦੇ ਸਰਤਾਜ ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖ ਪੰਥ ਦੇ ਸਮੂਹ ਸ਼ਹੀਦ ਸਿੰਘਾਂ, ਸਿੰਘਣੀਆਂ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 24 ਜੂਨ ਦਿਨ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਦਾਣਾ ਮੰਡੀ ਨੇੜੇ ਬੱਸ ਸਟੈਂਡ ਭੰਗਾਲਾ ਵਿਖੇ ਕਰਵਾਇਆ ਜਾਵੇਗਾ |