ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਸੰਘਰਸ਼ਸ਼ੀਲ ਕਿਸਾਨ ਆਗੂ ਜਸਵੀਰ ਸਿੰਘ ਚੌਲਾਂਗ ਨੂੰ ਉਸ ਸਮੇਂ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਰਾਜਿੰਦਰ ਕੁਮਾਰੀ ਪਤਨੀ ਹਰੀ ਸਿੰਘ ਪਿੰਡ ਚੌਲਾਂਗ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 13 ਜੂਨ ਨੂੰ ਗੁਰੂ ਚਰਨਾਂ 'ਚ ਜਾ ਬਿਰਾਜੇ | ਮਾਤਾ ਰਾਜਿੰਦਰ ਕੁਮਾਰੀ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਜਾਣ ਵਾਲੇ ਅਖੰਡ ਪਾਠ ਦੇ ਭੋਗ 29 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਗਰਨਾ ਸਾਹਿਬ ਵਿਖੇ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਹੋਵੇਗੀ |