22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਸ਼ਿਆਂ ਵਿਰੁੱਧ ਜੰਗ 'ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ | ਉਨ੍ਹਾਂ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਤੇ ਹੋਰ | (ਸੱਜੇ) ਹੁਸ਼ਿਆਰਪੁਰ ਵਿਖੇ ਪੁਨਰਵਾਸ ਕੇਂਦਰ ਦੇ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ | ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ, ਚੇਅਰਮੈਨ ਵਿਕਰਮ ਸ਼ਰਮਾ ਤੇ ਹੋਰ | ਤਸਵੀਰਾਂ : ਹਮਸ਼ਾਇਨ ਸਟੂਡੀਓ <br/> 20-06-2025
ਹਿੁਸ਼ਆਰਪੁਰ, 19 ਜੂਨ (ਬਲਿਜੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ 'ਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸਫਲਤਾ ਪੂਰਵਕ ਚੱਲ ਰਹੀ ਹੈ | ਡਾ. ਬਲਬੀਰ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ | ਡਾ. ਬਲਬੀਰ ਸਿੰਘ ਨੇ ਮੀਟਿੰਗ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ, ਜਿੱਥੇ ਬੈੱਡਾਂ ਦੀ ਗਿਣਤੀ ਤਿੰਨ ਗੁਣਾਂ ਵਧਾਈ ਗਈ ਹੈ | ਇਸ ਦੌਰਾਨ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਗਿਆ ਹੈ | ਉਨ੍ਹਾਂ ਨੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਦੁਬਾਰਾ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ | ਰੰਗਲਾ ਪੰਜਾਬ ਯੋਜਨਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ 'ਚ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਵਿਧਾਇਕ ਟਾਂਡਾ ਉੜਮੁੜ ਅਤੇ ਦਸੂਹਾ ਵਲੋਂ ਵਿਕਾਸ ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਹੈ | ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ 2 ਸਾਲਾਂ ਦੇ ਮੁਕਾਬਲੇ ਜ਼ਿਲ੍ਹੇ 'ਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ 'ਚ ਕਾਫ਼ੀ ਕਮੀ ਆਈ ਹੈ | ਸਿਹਤ ਵਿਭਾਗ ਨੇ ਇਸ ਦਿਸ਼ਾ 'ਚ 1200 ਆਸ਼ਾ ਵਰਕਰਾਂ ਅਤੇ 1100 ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਣ ਤੱਕ ਮੁੜ ਵਸੇਬਾ ਕੇਂਦਰ ਵਿੱਚ ਲਗਭਗ ਤਿੰਨ ਹਜ਼ਾਰ ਮਰੀਜ਼ਾਂ ਦਾ ਸਫ਼ਲਤਾ ਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਿਖੇ ਸੈਲੂਨ, ਬਾਗਬਾਨੀ, ਭੋਜਨ ਅਤੇ ਕਰਾਫ਼ਟ ਅਤੇ ਇਲੈਕਟਰੀਸ਼ੀਅਨ ਕੋਰਸ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ 'ਚ 16 ਓਟ ਕਲੀਨਿਕ ਸਰਗਰਮ ਹਨ, ਜਿਨ੍ਹਾਂ 'ਚ 9300 ਮਰੀਜ਼ ਰਜਿਸਟਰ ਹੋਏ ਹਨ ਅਤੇ ਤਿੰਨ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਪ੍ਰਾਪਤ ਕਰ ਚੁੱਕੇ ਹਨ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 1 ਮਾਰਚ ਤੋਂ 18 ਜੂਨ ਤੱਕ ਜ਼ਿਲ੍ਹੇ 'ਚ ਇਸ ਮੁਹਿੰਮ ਤਹਿਤ 462 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 650 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | 9.55 ਲੱਖ ਰੁਪਏ ਦੀ ਡਰੱਗ ਮਨੀ ਅਤੇ 37.41 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ | ਇਸ ਦੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਨਤਕ ਜਾਗਰੂਕਤਾ ਫੈਲਾਉਣ ਲਈ 1080 ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ 34 ਕਾਸੋ ਆਪ੍ਰੇਸ਼ਨਾਂ ਤਹਿਤ 260 ਥਾਵਾਂ ਦੀ ਜਾਂਚ ਕੀਤੀ ਗਈ ਹੈ | ਇਸ ਮੌਕੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕÏਰ ਭੁੱਲਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕÏਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮÏਜੂਦ ਸਨ¢
ਪਿਛਲੀ ਖ਼ਬਰ ਮਹਿਲਾ ਸਰਪੰਚ ਦੇ ਪਤੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲਾ ਨੰਬਰਦਾਰ ਨਾਮਜ਼ਦ ਅਗਲੀ ਖ਼ਬਰ ਡਾ. ਰਵਜੋਤ ਸਿੰਘ ਆਪਣੀਆਂ ਗ਼ਲਤੀਆਂ ਨੂੰ ਛੁਪਾਉਣ ਲਈ ਐੱਸ.ਸੀ. ਕਾਰਡ ਨਾ ਖੇਡੇ -ਪਵਨ ਆਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।