22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੈਨੇਡਾ 'ਚ ਹੋਏ ਜੀ-7 ਸੰਮੇਲਨ ਦੌਰਾਨ ਭਾਰਤ ਅਤੇ ਕੈਨੇਡਾ ਵਿਚਾਲੇ ਮਾਹੌਲ ਬਣਿਆ ਸੁਖਾਵਾਂ - ਬਿਕਰਮ ਅੱਲਾ ਬਖ਼ਸ਼

ਅਜੀਤ ਡੈਸਕ 20-06-2025
ਮੁਕੇਰੀਆਂ, 19 ਜੂਨ (ਰਾਮਗੜ੍ਹੀਆ)-ਕੈਨੇਡਾ 'ਚ ਹੋਏ ਜੀ-7 ਸੰਮੇਲਨ ਦੌਰਾਨ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਸੁਖਾਵੇਂ ਮਾਹੌਲ ਵਿਚ ਮੀਟਿੰਗ ਨਾਲ ਪੰਜਾਬੀਆਂ ਤੇ ਭਾਰਤੀਆਂ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਪਿਛਲੇ ਸਮੇਂ ਦੌਰਾਨ ਭਾਰਤ ਤੇ ਕੈਨੇਡਾ ਦੇ ਸੰਬੰਧ ਠੀਕ ਨਾ ਹੋਣ ਕਰਕੇ ਜਿੱਥੇ ਪੰਜਾਬ ਤੋਂ ਕੈਨੇਡਾ ਗਏ ਲੱਖਾਂ ਵਿਦਿਆਰਥੀਆਂ ਦੇ ਮਾਪੇ ਪ੍ਰੇਸ਼ਾਨ ਸਨ ਉੱਥੇ ਹੀ ਵਪਾਰੀ ਵਰਗ ਨੂੰ ਵੀ ਕਾਫ਼ੀ ਨੁਕਸਾਨ ਹੋ ਰਿਹਾ ਸੀ | ਇਹ ਪ੍ਰਗਟਾਵਾ ਯੂਥ ਆਗੂ ਅਤੇ ਉੱਘੇ ਕਾਰੋਬਾਰੀ ਬਿਕਰਮ ਸਿੰਘ ਅੱਲਾ ਬਖ਼ਸ਼ ਨੇ ਕੀਤਾ | ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਲੋਂ ਹਾਈ ਕਮਿਸ਼ਨਰਾਂ ਦੀ ਤੁਰੰਤ ਬਹਾਲੀ ਨੇ ਭਾਰਤ ਅਤੇ ਕੈਨੇਡਾ ਵਿਚ ਵੱਸਦੇ ਪੰਜਾਬੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਲਿਆ ਦਿੱਤੀ ਹੈ | ਬਿਕਰਮ ਸਿੰਘ ਨੇ ਕਿਹਾ ਪੰਜਾਬ ਅਤੇ ਕੈਨੇਡਾ ਦਾ ਰਿਸ਼ਤਾ ਨਹੰੁ ਮਾਸ ਦਾ ਰਿਸ਼ਤਾ ਹੈ ਕਿਉਂਕਿ ਬਹੁਤ ਸਾਰੇ ਪੰਜਾਬੀ ਅਤੇ ਭਾਰਤੀ ਕੈਨੇਡਾ ਵਿਚ ਵੱਸਦੇ ਹਨ | ਇਸ ਲਈ ਦੋਵਾਂ ਦੇਸ਼ਾਂ ਦੀ ਤਰੱਕੀ ਆਪਸੀ ਸਾਂਝ ਅਤੇ ਭਾਈਵਾਲਤਾ ਨਾਲ ਹੋ ਸਕਦੀ ਹੈ |
ਪਿਛਲੀ ਖ਼ਬਰ ਪ੍ਰੋ. ਮੁਲਤਾਨੀ ਨੇ ਵੱਖ-ਵੱਖ ਪਾਰਟੀਆਂ ਛੱਡ ਕੇ 'ਆਪ' ਵਿਚ ਆਉਣ ਵਾਲਿਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਮੁਕੇਰੀਆਂ ਹਲਕੇ ਅੰਦਰ ਕਾਂਗਰਸ ਨੂੰ ਬੁਲੰਦੀਆਂ 'ਤੇ ਲਿਜਾਣਾ ਮੇਰਾ ਏਜੰਡਾ-ਸਰਬਜੋਤ ਸਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।