24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮਨਾਇਆ

ਪਿਤਾ ਦਿਵਸ ਮਨਾਉਂਦਿਆਂ ਆਪਣੇ ਪਿਤਾ ਨੂੰ ਕਾਰਡ ਭੇਟ ਕਰਦੇ ਹੋਏ ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਦੇ ਵਿਦਿਆਰਥੀ | <br/> 20-06-2025
ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਦੇ ਵਿਦਿਆਰਥੀਆਂ ਨੇ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੇ ਨਿਰਦੇਸ਼ਾਂ ਤਹਿਤ ਪਿਤਾ ਦਿਵਸ ਮਨਾਇਆ | ਇਸ ਦੌਰਾਨ ਵਿਦਿਆਰਥੀਆਂ ਨੇ ਗਰਮੀ ਦੀਆਂ ਛੁੱਟੀਆਂ ਦੌਰਾਨ ਘਰਾਂ 'ਚ ਹੀ ਰਹਿੰਦਿਆਂ ਆਪਣੇ ਪਿਤਾ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਕੀਤੀਆਂ | ਵਿਦਿਆਰਥੀਆਂ ਨੇ ਕਾਰਡ ਬਣਾਏ, ਕਵਿਤਾਵਾਂ ਪੇਸ਼ ਕੀਤੀਆਂ ਅਤੇ ਕੇਕ ਵੀ ਕੱਟਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੇ ਪਿਤਾ ਤਾ ਸਤਿਕਾਰ ਕਰਦਿਆਂ ਗੀਤ, ਡਾਂਸ ਵੀ ਕੀਤਾ ਅਤੇ ਉਨ੍ਹਾਂ ਨਾਲ ਸਮਾਂ ਬਤੀਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਮਹੰਤ ਵਰਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਆਪਣੇ ਪਿਤਾ ਦਾ ਆਦਰ ਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਪਿਤਾ ਦਿਵਸ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ 'ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟਸ' ਵਲੋਂ ਸਟੱਡੀ ਅਤੇ ਵਰਕ ਵੀਜ਼ਾ ਮੈਗਾ ਸੈਮੀਨਾਰ ਭਲਕੇ ਅਗਲੀ ਖ਼ਬਰ ਪ੍ਰੋ: ਦਲਜੀਤ ਰਾਏ ਅਲਾਇੰਸ ਕਲੱਬ ਹੁਸ਼ਿਆਰਪੁਰ ਯੂਨੀਕ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।