ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਟਰਿੱਪਲ ਐਮ. ਪਬਲਿਕ ਸਕੂਲ ਹੁਸ਼ਿਆਰਪੁਰ 'ਚ ਵਿਦਿਆਰਥੀਆਂ ਲਈ 23 ਤੋਂ 28 ਜੂਨ ਤੱਕ ਸਮਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਮਨੋਜ ਕਪੂਰ ਨੇ ਦੱਸਿਆ ਕਿ ਕੈਂਪ ਦੌਰਾਨ ਮਨੋਰੰਜਕ ਗਤੀਵਿਧੀਆਂ ਰਾਹੀਂ ਸਾਇੰਸ ਦੇ ਵਿਸ਼ਿਆਂ 'ਤੇ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕੀਤਾ ਜਾਵੇਗਾ ਅਤੇ ਇਸ 'ਚ ਪ੍ਰੈਕਟੀਕਲ ਵਿਧੀ ਨੂੰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਕੈਂਪ ਲਈ ਬੱਸ ਦੀ ਸਹੂਲਤ ਵੀ ਦਿੱਤੀ ਜਾਵੇਗੀ ਅਤੇ ਕੈਂਪ ਦੌਰਾਨ ਰੋਜ਼ਾਨਾ ਸੈਮੀਨਾਰ ਲਗਾਇਆ ਜਾਵੇਗਾ ਅਤੇ ਵਿਦਿਆਰਥੀਆਂ ਦਾ ਟੈਸਟ ਵੀ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ 'ਚ ਵਿਦਿਆਰਥੀਆਂ ਨੂੰ ਕਰੀਅਰ ਸੰਬੰਧੀ ਵੀ ਜਾਗਰੂਕ ਕੀਤਾ ਜਾਵੇਗਾ |