25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਭਲਕੇ ਪੁਲਿਸ ਲਾਈਨ ਗਰਾਊਾਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ

ਅਜੀਤ ਡੈਸਕ 20-06-2025
ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ¢ ਇਸ ਮÏਕੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਵੇਰੇ 5 ਵਜੇ ਸ਼ੁਰੂ ਹੋਵੇਗੀ ¢ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ 'ਚ ਵੱਖ-ਵੱਖ ਟ੍ਰੇਨਰਾਂ ਵਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ¢ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ. ਜਹਾਨ ਖੇਲਣ, ਬੀ.ਐਸ.ਐਫ ਕੈਂਪ ਖੜਕਣ ਸਮੇਤ ਸਾਰੇ ਵਿਭਾਗਾਂ ਦੇ ਮੁਖੀਆਂ, ਕਾਲਜ ਦੇ ਵਿਦਿਆਰਥੀਆਂ, ਯੂਥ ਕਲੱਬ ਦੇ ਮੈਂਬਰਾਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 5 ਵਜੇ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਪਹੁੰਚ ਕੇ ਵੱਡੀ ਗਿਣਤੀ 'ਚ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ 'ਚ ਭਾਗ ਲੈਣ¢
ਪਿਛਲੀ ਖ਼ਬਰ ਗ਼ਦਰੀ ਸ਼ਹੀਦ ਭਾਈ ਬੀਰ ਸਿੰਘ ਤੇ ਸਾਥੀਆਂ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਮੁਕੇਰੀਆਂ ਖੇਤਰ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕੀਤਾ ਜਾਵੇਗਾ ਮਜ਼ਬੂਤ-ਗੇਰਾ, ਟਿੰਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।