25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮੋਜੋਵਾਲ ਮਜਾਰਾ ਵਿਖੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਅੱਜ ਤੋਂ ਸ਼ੁਰੂ

ਅਜੀਤ ਡੈਸਕ 20-06-2025
ਬਲਾਚੌਰ, 19 ਜੂਨ (ਨਰੇਸ਼ ਧੌਲ)-ਪਿੰਡ ਮੋਜੋਵਾਲ ਮਜਾਰਾ ਦੇ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਭੱਠਲ ਗੋਤਰ ਵਾਂਸ਼ੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 20 ਜੂਨ ਨੂੰ ਸ਼ੁਰੂ ਕਰਵਾਇਆ ਜਾ ਰਿਹਾ ਹੈ | ਸੈਕਟਰੀ ਬਗ਼ੀਚਾ ਸਿੰਘ ਰੱਕੜ ਨੇ ਦੱਸਿਆ ਕਿ 20 ਜਨਵਰੀ ਨੂੰ ਇੱਕ ਸ਼੍ਰੀ ਅਖੰਡ ਪਾਠ ਸਾਹਿਬ ਸੰਗਤਾਂ ਵੱਲੋਂ ਅਤੇ ਤਿੰਨ ਸ਼੍ਰੀ ਅਖੰਡ ਪਾਠ ਸਾਹਿਬ ਵੱਖ-ਵੱਖ ਪਰਿਵਾਰਾਂ ਦੀਆਂ ਅਰਦਾਸਾਂ ਪੂਰੀਆਂ ਹੋਣ ਦੇ ਸ਼ੁਕਰਾਨੇ ਵਜੋਂ ਰੱਖੇ ਜਾਣਗੇ | ਜਿਨ੍ਹਾਂ ਸਬੰਧੀ ਚਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਜੂਨ (8 ਹਾੜ) ਵਾਲੇ ਦਿਨ ਪਾਏ ਜਾਣਗੇ | ਉਪਰੰਤ ਬਾਬਾ ਜਤਿੰਦਰ ਸਿੰਘ ਖ਼ਾਲਸਾ ਫੱਤਿਆਂ ਵਾਲਿਆਂ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ |
ਪਿਛਲੀ ਖ਼ਬਰ ਨਹੀਂ ਰਹੇ ਚੈਂਚਲ ਸਿੰਘ ਉੜਾਪੜ ਅਗਲੀ ਖ਼ਬਰ ਕਾਮਰੇਡ ਹਰਜੀਤ ਕੌਰ ਦਾ ਪਾਰਟੀ ਸਨਮਾਨਾਂ ਨਾਲ ਕੀਤਾ ਸਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।