26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸੜਕ ਹਾਦਸੇ 'ਚ 2 ਦੋਸਤਾਂ ਦੀ ਮੌਤ, ਮਾਮਲਾ ਦਰਜ

ਅਜੀਤ ਡੈਸਕ 20-06-2025
ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ 2 ਦੋਸਤਾਂ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਫੁਗਲਾਣਾ ਦੇ ਵਾਸੀ ਬਲਵੰਤ ਸਿੰਘ ਨੇ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਲੜਕਾ ਕੁਲਵੀਰ ਸਿੰਘ ਬਿਨਾਂ ਕਿਸੇ ਨੂੰ ਦੱਸੇ ਘਰੋਂ ਮੋਟਰਸਾਈਕਲ ਲੈ ਕੇ ਚਲਾ ਗਿਆ | ਜਦੋਂ ਦੇਰ ਰਾਤ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਉਸ ਨੂੰ ਫ਼ੋਨ ਕੀਤਾ, ਜੋ ਸਵਿੱਚ-ਆਫ਼ ਆ ਰਿਹਾ ਸੀ | ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਕੁਲਵੀਰ ਸਿੰਘ ਦਾ ਤਨੂੰਲੀ ਵਿਖੇ ਸਥਿਤ ਇਕ ਢਾਬੇ ਨਜ਼ਦੀਕ ਸੜਕ ਹਾਦਸਾ ਹੋ ਗਿਆ |
ਉਨ੍ਹਾਂ ਦੱਸਿਆ ਕਿ ਉਕਤ ਸਥਾਨ 'ਤੇ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਲੜਕੇ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਇਆ | ਉਨ੍ਹਾਂ ਦੱਸਿਆ ਕਿ ਉਕਤ ਹਾਦਸੇ 'ਚ ਉਨ੍ਹਾਂ ਦੇ ਲੜਕੇ ਕੁਲਵੀਰ ਸਿੰਘ ਅਤੇ ਉਸ ਦੇ ਦੋਸਤ ਗਗਨਦੀਪ ਸਿੰਘ ਵਾਸੀ ਖਨੌੜਾ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸਿਵਲ ਹਸਪਤਾਲ ਮੁਕੇਰੀਆਂ ਦਾ ਦੌਰਾ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਦੀ ਟੀਮ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।