26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸਿਵਲ ਹਸਪਤਾਲ ਮੁਕੇਰੀਆਂ ਦਾ ਦੌਰਾ

ਅਜੀਤ ਡੈਸਕ 20-06-2025
ਮੁਕੇਰੀਆਂ, 19 ਜੂਨ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਅੰਦਰ ਵੱਖ-ਵੱਖ ਜ਼ਿਲਿ੍ਹਆਂ 'ਚ ਕੀਤੀ ਗਈ ਸਿਹਤ ਵਿਭਾਗ ਵਲੋਂ ਕਾਰਗੁਜ਼ਾਰੀ ਦੀ ਰਿਪੋਰਟਿੰਗ ਕਰਨ ਲਈ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦਾ ਹਲਕਾ ਇੰਚਾਰਜ ਪ੍ਰੋ. ਜੀ.ਐੱਸ. ਮੁਲਤਾਨੀ, ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸਿਵਲ ਹਸਪਤਾਲ ਵਿਖੇ ਟਰਾਮਾ ਸੈਂਟਰ ਅਤੇ ਉਸਾਰੀ ਅਧੀਨ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦਾ ਨਿਰੀਖਣ ਵੀ ਕੀਤਾ ਗਿਆ | ਇਸ ਮੌਕੇ ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕੀਤੇ ਗਏ ਉਪਰਾਲਿਆਂ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡਾਕਟਰਾਂ ਤੋਂ ਜਾਣਕਾਰੀ ਹਾਸਿਲ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦਾ ਦੌਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਉਪਲਬਧੀਆਂ ਬਾਰੇ ਰਿਪੋਰਟ ਹਾਸਿਲ ਕਰਨ ਲਈ ਜਲੰਧਰ ਤੋਂ ਸ਼ੁਰੂ ਕੀਤਾ ਸੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕਰਨ ਉਪਰੰਤ ਉਹ ਮੁਕੇਰੀਆਂ ਪਹੁੰਚੇ ਹਨ | ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਹੋਣ ਵਾਲੀਆਂ ਖ਼ਤਰਨਾਕ ਬਿਮਾਰੀਆਂ ਸਬੰਧੀ ਵੀ ਉਹ ਪੂਰੀ ਜਾਣਕਾਰੀ ਸਰਕਾਰੀ ਹਸਪਤਾਲਾਂ ਤੋਂ ਲੈ ਰਹੇ ਹਨ ਤਾਂ ਜੋ ਸਰਕਾਰ ਵੱਲੋਂ ਸਮੇਂ ਸਿਰ ਮਰੀਜ਼ਾਂ ਨੂੰ ਸਹੀ ਇਲਾਜ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਅੰਦਰ ਇਸ ਸਮੇਂ ਕੋਵਿਡ ਦੇ ਨਾ-ਮਾਤਰ ਮਾਮਲੇ ਹੀ ਸਾਹਮਣੇ ਆਏ ਹਨ ਪਰ ਫਿਰ ਵੀ ਪੰਜਾਬ ਸਰਕਾਰ ਨੇ ਕੋਵਿਡ ਨਾਲ ਨਜਿੱਠਣ ਲਈ ਪੂਰੀ ਤਿਆਰ ਕਰ ਲਈ ਹੈ ਅਤੇ ਹਸਪਤਾਲਾਂ ਦੇ ਸਟਾਫ਼ ਮੈਂਬਰਾਂ ਨੂੰ ਕੋਵਿਡ ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐੱਸ. ਮੁਲਤਾਨੀ, ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਸੀ. ਐਮ. ਓ. ਡਾ. ਪਵਨ ਕੁਮਾਰ, ਡੀ. ਐੱਸ. ਪੀ. ਕੁਲਵਿੰਦਰ ਵਿਰਕ, ਮਾਸਟਰ ਸੇਵਾ ਸਿੰਘ, ਸੰਦੀਪ ਟਿੰਮਾ, ਜਤਿੰਦਰ ਸਿੰਘ, ਡਾ. ਅਜੈ ਪਾਲ, ਡਾ. ਗੁਰਦੀਪ ਸਿੰਘ, ਥਾਣਾ ਮੁਖੀ ਜੋਗਿੰਦਰ ਸਿੰਘ, ਡਾ. ਜਸਕੀਰਤ, ਡਾ. ਨਰਿੰਦਰ ਪਾਲ, ਡਾ. ਨਵਨੀਤ ਕੌਰ, ਡਾ. ਮਨਦੀਪ ਕੌਰ, ਡਾ. ਲਖਬੀਰ ਸਿੰਘ, ਡਾ. ਪਾਰੁਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹਸ਼ੰਕਰ 'ਚ ਅਮਨ-ਕਾਨੂੰਨ ਦਾ ਨਿਕਲਿਆ ਜਨਾਜ਼ਾ-ਅਮਰਪ੍ਰੀਤ ਲਾਲੀ ਅਗਲੀ ਖ਼ਬਰ ਸੜਕ ਹਾਦਸੇ 'ਚ 2 ਦੋਸਤਾਂ ਦੀ ਮੌਤ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।