ਮੁਕੇਰੀਆਂ, 20 ਜੂਨ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਵੱਡੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਹਾਲਾਂਕਿ ਸਮੇਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਪਰ ਫਿਰ ਵੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੇ ਮਿਲ ਕੇ ਯੋਗ ਕਰਕੇ ਇਸ ਦਿਨ ਨੂੰ ਵਿਸ਼ੇਸ਼ ਬਣਾਇਆ | ਸਕੂਲ ਦੀ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੋਗ ਸਿਰਫ਼ ਇਕ ਦਿਨ ਲਈ ਨਹੀਂ, ਇਹ ਤਾਂ ਜੀਵਨ ਭਰ ਦੀ ਆਦਤ ਹੋਣੀ ਚਾਹੀਦੀ ਹੈ ਜਿਵੇਂ ਸੰਤੁਲਿਤ ਖ਼ੁਰਾਕ ਸਾਡੇ ਸਰੀਰ ਲਈ ਜ਼ਰੂਰੀ ਹੈ, ਉਸੇ ਤਰ੍ਹਾਂ ਯੋਗ ਅਤੇ ਕਸਰਤ ਵੀ ਸਾਡੀ ਦੈਨਿਕ ਜੀਵਨ ਸ਼ੈਲੀ ਦਾ ਹਿੱਸਾ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਹਰ ਰੋਜ਼ ਸਵੇਰ ਦੀ ਸਭਾ ਵਿਚ ਯੋਗ ਅਤੇ ਕਸਰਤ ਦੀ ਨਿਯਮਤ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਮਜ਼ਬੂਤੀ ਮਿਲੇ |