ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਥਾਣੇ ਦੇ ਐਸ.ਐਚ.ਓ. ਪਰਵਿੰਦਰਜੀਤ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਗੁਲਸ਼ਨ ਕੁਮਾਰ ਦੀ ਅਗਵਾਈ 'ਚ ਏ.ਐਸ.ਆਈ. ਸਤਨਾਮ ਸਿੰਘ, ਏ.ਐਸ.ਆਈ. ਕੁਲਵਿੰਦਰ ਸਿੰਘ, ਸੀ.ਟੀ. ਰਵੀ ਕੁਮਾਰ ਤੇ ਸਮੇਤ ਪੁਲਿਸ ਪਾਰਟੀ ਨੇ ਪਿੰਡ ਖਨੌੜਾ ਇੱਟਾਂ ਵਾਲੀ ਸੜਕ ਨੇੜੇ ਗਰਾਊਾਡ ਵਿਖੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਇਕ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ, ਜਿਸ ਦੀ ਜਾਂਚ ਕਰਨ 'ਤੇ ਉਸ 'ਚੋਂ 43 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਪਰਮਿੰਦਰਜੀਤ ਸਿੰਘ ਉਰਫ਼ ਕਾਕਾ ਪੁੱਤਰ ਬਲਵੀਰ ਸਿੰਘ ਵਾਸੀ ਬਘਾਣਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |