ਨਸਰਾਲਾ, 20 ਜੂਨ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਸਾਲਾਨਾ ਯਾਦ ਨੂੰ ਤਾਜ਼ਾ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਭਾਈ ਮਹਿੰਦਰ ਸਿੰਘ ਦੀ ਅਗਵਾਈ 'ਚ ਸਮੂਹ ਨਗਰ ਨਿਵਾਸੀ ਸਾਹਰੀ, ਇਲਾਕਾ ਨਿਵਾਸੀ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਉਦਮ ਉਪਰਾਲੇ ਨਾਲ ਉਨ੍ਹਾਂ ਦੀ ਦੂਜੀ ਬਰਸੀ ਭਲਕੇ 22 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਤੇ ਹੋਰ ਸੇਵਾਦਾਰਾਂ ਨੇ ਦੱਸਿਆ ਕਿ ਬਰਸੀ ਵਾਲੇ ਦਿਨ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਖੁੱਲ੍ਹੇ ਪੰਡਾਲ 'ਚ ਸਮਾਗਮ ਹੋਵੇਗਾ | ਇਨ੍ਹਾਂ ਸਮਾਗਮਾਂ ਦੌਰਾਨ ਭਾਈ ਧਰਮਿੰਦਰ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਮਨਜਿੰਦਰ ਸਿੰਘ ਹਰਰਾਏ ਪੁਰ ਵਾਲੇ, ਬਾਬਾ ਮਨਵੀਰ ਸਿੰਘ ਰਾੜਾ ਸਾਹਿਬ, ਭਾਈ ਸੁਰਿੰਦਰ ਸਿੰਘ ਹੁਸ਼ਿਆਰਪੁਰ ਵਾਲੇ, ਬਾਬਾ ਅਮਰਜੀਤ ਸਿੰਘ ਗ਼ਾਲਿਬ ਵਾਲੇ, ਬਾਬਾ ਮਨਵੀਰ ਸਿੰਘ ਨਾਨਕਸਰ ਵਾਲੇ, ਭਾਈ ਇਕਬਾਲ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲਿਆਂ ਸਮੇਤ ਆਏ ਹੋਏ ਸੰਤ ਮਹਾਂਪੁਰਸ਼ ਤੇ ਕੀਰਤਨੀ ਜਥੇ ਆਪਣੇ ਮਨੋਹਰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |