ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲਾਂ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਸਬੰਧੀ ਸਾਰੇ ਸਕੂਲਾਂ ਵਿਚ ਯੋਗਾ ਕੈਂਪ ਲਗਾਏ ਗਏ ਅਤੇ ਸਕੂਲ ਸਟਾਫ਼ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਜੀਵਨ ਵਿਚ ਯੋਗ ਦੀ ਮਹੱਤਤਾ ਬਾਰੇ ਦੱਸਿਆ ਗਿਆ | ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਯੋਗਾ ਕੈਂਪ ਲਗਾਇਆ ਗਿਆ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਯੋਗ ਆਸਣ ਕਰਕੇ ਯੋਗਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲ ਯੋਗਾ ਦਿਵਸ ਦਾ ਥੀਮ ਇੱਕ ਧਰਤੀ, ਇੱਕ ਸਿਹਤ ਲਈ ਯੋਗ ਹੈ, ਜੋ ਮਨੁੱਖਾਂ, ਕੁਦਰਤ ਅਤੇ ਸੰਪੂਰਨ ਸਿਹਤ ਵਿਚਕਾਰ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਯੋਗ ਦੀ ਭੂਮਿਕਾ 'ਤੇ ਜ਼ੋਰ ਦਿੰਦਾ ਹੈ |