17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਸੰਸਾਰਪੁਰ ਵਿਖੇ ਡੇਂਗੂ ਲਾਰਵੇ ਦਾ ਨਿਰੀਖਣ ਕੀਤਾ <br/>

ਅਜੀਤ ਡੈਸਕ 21-06-2025
ਪੱਸੀ ਕੰਢੀ, 20 ਜੂਨ (ਜਗਤਾਰ ਸਿੰਘ ਰਜਪਾਲਮਾ)-ਡਾਕਟਰ ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਕਾਰਜਕਾਰੀ ਐੱਸ.ਐੱਮ.ਓ. ਡਾਕਟਰ ਸੰਦੀਪ ਕੌਰ ਪੀ.ਐੱਚ.ਸੀ. ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਪਿੰਡ ਸੰਸਾਰਪੁਰ ਵਿਖੇ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਗਈ ਮੁਹਿੰਮ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸਾਤੀ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਹਨ ਜਿਸ ਤਹਿਤ ਡੇਂਗੂ, ਮਲੇਰੀਆ, ਚਿਕਨਗੁਨੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਅਨੀਤਾ ਦੇਵੀ ਆਸ਼ਾ ਵਰਕਰ, ਦਰਸ਼ਨਾ ਦੇਵੀ, ਗੁਰਬਖ਼ਸ਼ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਚੌਹਾਨ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਵਿਚ 'ਵਿਸ਼ਵ ਯੋਗ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।