ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਚੌਹਾਨ
ਅਜੀਤ ਡੈਸਕ
21-06-2025
ਅੱਡਾ ਸਰਾਂ , 20 ਜੂਨ (ਮਸੀਤੀ)-ਪੱਛਮੀ ਸਭਿਅਤਾ ਦੇ ਬੁਰੇ ਪ੍ਰਭਾਵ ਤੋਂ ਬਚਾਉਣ ਲਈ ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਹੁਸ਼ਿਆਰਪੁਰ ਦੇ ਪ੍ਰਧਾਨ ਢਾਡੀ ਸੁਖਵੀਰ ਸਿੰਘ ਚੌਹਾਨ ਨੇ ਮੀਟਿੰਗ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਵੱਖ-ਵੱਖ ਨਗਰਾਂ ਦੇ ਗੁਰਦੁਆਰਾ ਸਾਹਿਬ ਵਿਚ ਜੋ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਜੋ ਗੁਰਮਤਿ ਸਿਖਲਾਈ ਕੈਂਪ ਲਾਏ ਜਾ ਰਹੇ ਹਨ, ਇਹ ਇਕ ਸਲਾਘਾਯੋਗ ਉਪਰਾਲਾ ਹੈ | ਇਸ ਦੇ ਨਾਲ ਬੱਚੇ ਆਪਣੇ ਸ਼ਾਨਾਮੱਤੇ ਇਤਹਾਸ ਅਤੇ ਧਰਮ ਦੇ ਨਾਲ ਜੁੜਨਗੇ | ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ ਤੇ ਪਰੋਸੀ ਜਾ ਲੱਚਰਤਾ ਤੋਂ ਬੱਚ ਸਕਣਗੇ |
20 ਐਚ ਐਸ ਪੀ 26
ਢਾਡੀ ਸੁਖਵੀਰ ਸਿੰਘ ਚੌਹਾਨ