17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਜ਼ਿਲ੍ਹੇ 'ਚ ਮਿਲਿਆ ਭਰਵਾਂ ਸਮਰਥਨ-ਭੁੱਲੇਵਾਲ ਰਾਠਾਂ <br/>

ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀਆਂ ਕਾਪੀਆਂ ਸਾਬਕਾ ਵਿਧਾਇਕ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸੌਂਪਣ ਮੌਕੇ ਸੁਖਵਿੰਦਰ ਸਿੰਘ ਮੂਨਕ ਤੇ ਹੋਰ | <br/> 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣੀ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਜ਼ਿਲ੍ਹਾ ਹੁਸ਼ਿਆਰਪੁਰ 'ਚ ਭਰਵਾਂ ਸਮਰਥਨ ਮਿਲਿਆ ਤੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਆਪ ਮੁਹਾਰੇ ਮੈਂਬਰਸ਼ਿਪ ਪ੍ਰਾਪਤ ਕੀਤੀ | ਇਹ ਪ੍ਰਗਟਾਵਾਂ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਹਲਕਾ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ ਵਲੋਂ ਭੇਜੀਆਂ ਭਰਤੀ ਦੀਆਂ ਕਾਪੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਤੋਂ ਪ੍ਰਾਪਤ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਇਸ ਭਰਤੀ ਮੁਹਿੰਮ ਨੂੰ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਵੱਡੀ ਪੱਧਰ 'ਤੇ ਹੁੰਗਾਰਾ ਦਿੱਤਾ ਹੈ ਤੇ ਵੱਡੀਆਂ ਰੈਲੀਆਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੇ ਪੰਜ ਮੈਂਬਰੀ ਕਮੇਟੀ ਦਾ ਸਤਿਕਾਰ ਕੀਤਾ ਹੈ, ਉਸ ਤੋਂ ਸਪੱਸ਼ਟ ਸੰਕੇਤ ਹਨ ਕਿ ਸਿੱਖ ਸੰਗਤਾਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਲੀਡਰਸ਼ਿਪ ਦੀ ਉਡੀਕ 'ਚ ਹਨ | ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਜਿਸ ਮਿਹਨਤ ਤੇ ਲਗਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ | ਉਸ ਨਾਲ ਸਿੱਖ ਭਾਈਚਾਰੇ ਦੇ ਲੋਕਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਰਤੀ ਮੁਹਿੰਮ 30 ਜੂਨ ਤੱਕ ਚੱਲੇਗੀ, ਉਸ ਤੋ ਬਾਅਦ 'ਚ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨਿਰਾਸ਼ ਹੋ ਕੇ ਹਰ ਬੈਠੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪੰਜ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਵੀ ਵੱਡੀ ਪੱਧਰ 'ਤੇ ਚਲਾਈ ਜਾਵੇਗੀ | ਇਸ ਮੌਕੇ ਨੌਜਵਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਅਕਾਲੀ ਆਗੂ ਸੁਰਜੀਤ ਸਿੰਘ, ਜਥੇਦਾਰ ਕਿਰਪਾਲ ਸਿੰਘ ਜਾਜਾ, ਮਨੀ ਸਿੰਘ ਕਲੋਆ, ਨੰਬਰਦਾਰ ਹਜ਼ਾਰਾ ਸਿੰਘ ਬੋਲੇਵਾਲ, ਜਸਪ੍ਰੀਤ ਸਿੰਘ ਸੈਣੀ, ਰਵਿੰਦਰ ਸਿੰਘ ਮੋਮੀ, ਪੰਚ ਤਜਿੰਦਰ ਸਿੰਘ ਲਾਡੀ ਤੇ ਹੋਰ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਚ. ਆਈ. ਐੱਮ. ਟੀ. ਕਾਲਜ ਦੇ 20 ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕੰਪਨੀ 'ਚ ਨੌਕਰੀ ਕੀਤੀ ਹਾਸਿਲ <br/> ਅਗਲੀ ਖ਼ਬਰ ਗੜ੍ਹਸ਼ੰਕਰ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਅਧਿਕਾਰੀ ਦੱਸਣ ਐੱਸ.ਐੱਚ.ਓ. ਕਿੱਥੇ ਗਾਇਬ-ਨਿਮਿਸ਼ਾ ਮਹਿਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।