17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸਮਾਗਮ 27 ਨੂੰ

ਅਜੀਤ ਡੈਸਕ 21-06-2025
ਗੜ੍ਹਦੀਵਾਲਾ, 20 ਜੂਨ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ 40ਵੇਂ ਸਥਾਪਨਾ ਦਿਵਸ ਅਤੇ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ, ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਕਰਵਾਇਆ ਜਾਂਦਾ ਸਾਲਾਨਾ ਸਮਾਗਮ 27 ਜੂਨ ਦਿਨ ਸ਼ੁੱਕਰਵਾਰ ਨੂੰ ਹੋਵੇਗਾ | ਇਸ ਸੰਬੰਧੀ ਮਾਤਾ ਕਰਮਜੀਤ ਕੌਰ ਅਤੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਇਸ ਵਾਰ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦੀ ਚੜ੍ਹਦੀ ਕਲਾ ਲਈ ਕਰਵਾਇਆ ਜਾਂਦਾ ਇਹ 23ਵਾਂ ਸਾਲਾਨਾ ਸਮਾਗਮ ਹੈ | ਇਸ ਸਬੰਧੀ 25 ਜੂਨ ਨੂੰ ਅਖੰਡ ਪਾਠ ਆਰੰਭ ਹੋਣਗੇ | 26 ਜੂਨ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਦੀਵਾਨ ਸਜੇਗਾ ਅਤੇ 27 ਜੂਨ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਬਾਅਦ ਦੁਪਹਿਰ 2 ਵਜੇ ਤੱਕ ਹੋਣ ਵਾਲੇ ਕੀਰਤਨ ਦਰਬਾਰ ਸਮਾਗਮ 'ਚ ਪੰਥ ਦੇ ਨਾਮਵਰ ਕੀਰਤਨੀਏ ਤੇ ਢਾਡੀ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ |

ਪਿਛਲੀ ਖ਼ਬਰ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਪਦਉਨਤ ਹੋਏ ਸੀਨੀਅਰ ਸਹਾਇਕਾਂ ਦਾ ਸਵਾਗਤ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਵਿਸ਼ਵ-ਵਿਆਪੀ ਮਨੁੱਖੀ ਕਦਰਾਂ-ਕੀਮਤਾਂ 'ਤੇ 8 ਦਿਨਾਂ ਫੈਕਲਟੀ ਵਿਕਾਸ ਪ੍ਰੋਗਰਾਮ ਹੋਇਆ ਸਮਾਪਤ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।