17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 21-06-2025
ਕੋਟਫ਼ਤੂਹੀ, 20 ਜੂਨ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 14 ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਸੁਖਦੇਵ ਸਿੰਘ ਨਡਾਲੋ, ਭਾਈ ਅਮਨਦੀਪ ਸਿੰਘ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਨਜੀਤ ਸਿੰਘ ਸੂਹੀ, ਬਾਬਾ ਜਤਿੰਦਰ ਸਿੰਘ ਖ਼ਾਲਸਾ ਪਿੱਪਲੀ, ਭਾਈ ਮੱਖਣ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਪਰਵਾਨਾ, ਭਾਈ ਬਲਵੀਰ ਸਿੰਘ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਬੱਡਾੋ, ਸੰਤ ਬਾਬਾ ਹਰਕਿ੍ਸ਼ਨ ਸਿੰਘ ਸੋਢੀ ਠੱਕਰਵਾਲ, ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ ਖ਼ਾਲਸਾ, ਸਰਵਪ੍ਰੀਤ ਸਿੰਘ ਖ਼ਾਲਸਾ, ਤਰਲੋਚਨ ਸਿੰਘ, ਵਿਜੇ ਸਿੰਘ, ਹਰਵੇਲ ਸਿੰਘ, ਕਰਨਵੀਰ ਸਿੰਘ, ਭਾਈ ਪਰਮਜੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਅਵਤਾਰ ਸਿੰਘ, ਸੋਢੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਵਿਭਾਗ ਨੇ ਵੱਖ-ਵੱਖ ਸਥਾਨਾਂ 'ਤੇ ਡੇਂਗੂ ਲਾਰਵੇ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਰੱਕੜੀ ਪੀਰ ਬਾਬਾ ਦਰਬਾਰ ਵਿਖੇ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।