17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਵਿਭਾਗ ਨੇ ਵੱਖ-ਵੱਖ ਸਥਾਨਾਂ 'ਤੇ ਡੇਂਗੂ ਲਾਰਵੇ ਦੀ ਕੀਤੀ ਜਾਂਚ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਡੇਂਗੂ ਬਾਰੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਜ਼ਿਲ੍ਹਾ ਐਪੀਡਮੋਲਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਪੌਦਿਆਂ ਦੀਆਂ ਨਰਸਰੀਆਂ, ਉਸਾਰੀ ਵਾਲੀਆਂ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਥਾਵਾਂ 'ਤੇ ਡੇਂਗੂ ਪੈਦਾ ਕਰਨ ਵਾਲੇ ਸਰੋਤਾਂ ਦੀ ਜਾਂਚ ਕੀਤੀ ਗਈ | ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਅੱਜ 9 ਟੀਮਾਂ ਦੁਆਰਾ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕੰਟੇਨਰਾਂ ਵਿੱਚੋਂ ਪਾਣੀ ਕੱਢ ਕੇ ਮੌਕੇ 'ਤੇ ਹੀ ਲਾਰਵੇ ਨੂੰ ਨਸ਼ਟ ਕੀਤਾ ਗਿਆ | ਕਈ ਥਾਵਾਂ 'ਤੇ ਲਾਰਵੀਸਾਈਡ ਸਪਰੇਅ ਕੀਤਾ ਗਿਆ | ਉਨ੍ਹਾਂ ਨੇ ਲੋਕਾਂ ਨੂੰ ਟਾਇਰ, ਟੁੱਟੀਆਂ ਬਾਲਟੀਆਂ, ਪਲਾਸਟਿਕ ਦੇ ਡੱਬੇ, ਡਿਸਪੋਜ਼ੇਬਲ ਕੱਪ-ਪਲੇਟਾਂ ਅਤੇ ਹੋਰ ਕਈ ਤਰ੍ਹਾਂ ਦੇ ਡੱਬੇ ਖੁੱਲ੍ਹੇ ਵਿੱਚ ਜਾਂ ਛੱਤਾਂ 'ਤੇ ਨਾ ਸੁੱਟਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ |

ਪਿਛਲੀ ਖ਼ਬਰ ਐਸ.ਬੀ.ਆਈ. ਦੇ ਸਥਾਪਨਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।