17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਐਸ.ਬੀ.ਆਈ. ਦੇ ਸਥਾਪਨਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਦੇ ਸਥਾਪਨਾ ਦਿਵਸ ਮੌਕੇ ਰਿਜਨਲ ਆਫ਼ਿਸ ਹੁਸ਼ਿਆਰਪੁਰ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਰਿਜਨਲ ਮੈਨੇਜਰ ਕੁੰਦਨ ਕੁਮਾਰ ਨੇ ਕੀਤਾ | ਇਸ ਮੌਕੇ ਚੀਫ਼ ਮੈਨੇਜਰ ਹਰੀਸ਼ ਕੁਮਾਰ, ਸੁਨੀਲ ਕੁਮਾਰ, ਨਵਦੀਪ ਸਿੰਘ, ਮੈਨੇਜਰ ਪ੍ਰੇਮ ਵਿਸ਼ਵਾਸ ਮੰਗਲਾ, ਅਸਿਸਟੈਂਟ ਮੈਨੇਜਰ ਅਸ਼ਵਨੀ ਵਸ਼ਿਸ਼ਟ, ਡਿਪਟੀ ਮੈਨੇਜਰ ਜਗਵਿੰਦਰ ਸਿੰਘ ਬਡਿਆਲ, ਸੁਖਵਿੰਦਰ ਸਿੰਘ ਰਿਜਨਲ ਸੈਕਟਰੀ ਅਤੇ ਹੋਰ ਸਟਾਫ਼ ਹਾਜ਼ਰ ਸੀ | ਇਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਡਾ ਪ੍ਰਭਲੀਨ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ | ਦੁਨੀਆ 'ਚ ਬਹੁਤ ਸਾਰੇ ਲੋਕ ਸਹੀ ਸਮੇਂ ਤੇ ਖੂਨ ਨਾ ਮਿਲਣ ਕਰਕੇ ਆਪਣੀ ਜਾਨ ਗੁਆ ਬੈਠਦੇ ਹਨ | ਕਈ ਪਰਿਵਾਰ ਅਜਿਹੇ ਹਨ, ਜੋ ਪੈਸੇ ਦੀ ਘਾਟ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਜਾਨ ਬਚਾਉਣ ਤੋਂ ਵਾਂਝੇ ਰਹਿ ਜਾਂਦੇ ਹਨ | ਇਨ੍ਹਾਂ ਸੰਕਟਕਾਲੀਨ ਸਥਿਤੀਆਂ ਵਿਚ ਮੁਫਤ ਖੂਨਦਾਨ ਕਰਕੇ ਦੂਜਿਆਂ ਦੀਆਂ ਜਾਨਾਂ ਬਚਾਉਣ ਵਾਲੇ ਵਿਅਕਤੀ ਸੱਚਮੁੱਚ ਮਹਾਨ ਕਾਰਜ ਕਰਦੇ ਹਨ | ਇਸ ਕੈਂਪ ਵਿਚ ਬੈਂਕ ਦੇ ਕਰਮਚਾਰੀਆਂ ਤੋਂ ਇਲਾਵਾ ਗ੍ਰਾਹਕਾਂ ਨੇ ਵੀ ਹਿੱਸਾ ਲਿਆ | ਇਸ ਮੌਕੇ 46 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸਿਵਲ ਹਸਪਤਾਲ ਤੋਂ ਹਰਜੀਤ ਸਿੰਘ, ਦਿਲਾਵਰ ਸਿੰਘ ਅਤੇ ਸੰਦੀਪ ਸਿੰਘ ਐਮ.ਐਲ.ਟੀ., ਕਮਲਪ੍ਰੀਤ ਕੌਰ ਕਾਊਾਸਲਰ ਅਤੇ ਕਰਨ ਅਤੇ ਇਸਹਾਰ ਨੇ ਹਿੱਸਾ ਲਿਆ | ਪ੍ਰੋਗਰਾਮ ਦੇ ਅੰਤ ਵਿਚ ਰਿਜਨਲ ਮੈਨੇਜਰ ਸ੍ਰੀ ਕੁੰਦਨ ਕੁਮਾਰ ਨੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸੰਵਿਧਾਨ ਬਚਾਓ ਰੈਲੀ ਸੰਬੰਧੀ ਪਿੰਡ ਬਹਿਬਲ ਮੰਝ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਵੱਖ-ਵੱਖ ਸਥਾਨਾਂ 'ਤੇ ਡੇਂਗੂ ਲਾਰਵੇ ਦੀ ਕੀਤੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।