17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਲਾਕੀਪੁਰ ਵਿਖੇ ਪੰਛੀਆਂ ਲਈ ਆਲ੍ਹਣੇ ਟੰਗੇ

ਅਜੀਤ ਡੈਸਕ 21-06-2025
ਕਟਾਰੀਆਂ, 20 ਜੂਨ (ਪ੍ਰੇਮੀ ਸੰਧਵਾਂ)-ਪਿੰਡ ਬਲਾਕੀਪੁਰ ਵਿਖੇ ਸਰਪੰਚ ਮਨਜੀਤ ਸਿੰਘ ਅਤੇ ਸਮਾਜ ਸੇਵੀ ਕਿਰਪਾਲ ਸਿੰਘ ਬਲਾਕੀਪੁਰ ਵਲੋਂ ਵੱਖ-ਵੱਖ ਥਾਵਾਂ 'ਤੇ ਪੰਛੀਆਂ ਲਈ ਆਲ੍ਹਣੇ ਅਤੇ ਉਨ੍ਹਾਂ ਦੇ ਪੀਣ ਲਈ ਪਾਣੀ ਦੀਆਂ ਕਟੋਰੀਆਂ ਰੱਖੀਆਂ ਗਈਆਂ | ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਘਰਾਂ ਦੀਆਂ ਛੱਤਾਂ ਪੱਕੀਆਂ ਹੋ ਜਾਣ ਅਤੇ ਦਰਖ਼ਤਾਂ ਦੀ ਕਟਾਈ ਹੋਣ ਨਾਲ ਪੰਛੀਆਂ ਦੇ ਵਾਸ 'ਚ ਭਾਰੀ ਕਮੀ ਆਈ ਹੈ | ਉਨ੍ਹਾਂ ਕਿਹਾ ਕਿ ਇਸ ਘਾਟ ਦੀ ਪੂਰਤੀ ਲਈ ਅਜਿਹੇ ਯਤਨ ਕਾਰਗਰ ਸਿੱਧ ਹੋਣਗੇ | ਸਮਾਜ ਸੇਵੀ ਕਿਰਪਾਲ ਸਿੰਘ ਬਲਾਕੀਪੁਰ ਦਾ ਕਹਿਣ ਸੀ ਪੰਛੀ ਜਨ ਜੀਵਨ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਹੋਂਦ ਨੂੰ ਖ਼ਤਰਾ ਦੇਖਦਿਆਂ ਸਮਾਜ ਸੇਵੀ ਪੱਧਰ 'ਤੇ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ | ਇਸ ਮੌਕੇ ਅਮਨਦੀਪ ਕੌਰ, ਪ੍ਰਭਜੋਤ ਕੌਰ, ਏਕਮ, ਸਹਿਬਾਜ਼ ਆਦਿ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਜਹਾਜ਼ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪੁਲਿਸ ਲਾਈਨ ਗਰਾਊਾਡ 'ਚ ਅੱਜ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਦਿਵਸ-ਅਮਰਬੀਰ ਕੌਰ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।