17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜਹਾਜ਼ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 21-06-2025
ਬੰਗਾ, 20 ਜੂਨ (ਕਰਮ ਲਧਾਣਾ)-ਗੁਜਰਾਤ ਦੇ ਸ਼ਹਿਰ ਅਹਿਮਦਾਬਾਦ 'ਚ ਕਰੈਸ਼ ਹੋਏ ਜਹਾਜ਼ 'ਚ ਮਾਰੇ ਗਏ ਲੋਕਾਂ ਦੀ ਹੋਈ ਦੁਖਦਾਈ ਮੌਤ 'ਤੇ ਕ੍ਰਾਇਮ ਇਨਵੈਸਟੀਗੇਸ਼ਨ ਟੀਮ ਦੇ ਸੂਬਾ ਪ੍ਰਧਾਨ ਐਡਵੋਕੇਟ ਐਕਸ ਪੀ. ਬੀ. ਅਫ਼ਸਰ ਡਾ. ਗੌਰਵ ਅਰੋੜਾ, ਸੂਬਾ ਵਾਈਸ ਪ੍ਰਧਾਨ ਜਸਵੀਰ ਕਲੋਤਰਾ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ | ਇਹ ਜਾਣਕਾਰੀ ਇਸ ਜਥੇਬੰਦੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਦੇ ਸਾਰੇ ਪੰਜਾਬ ਪੱਧਰੀ, ਜ਼ਿਲ੍ਹਾ ਪੱਧਰੀ, ਤਹਿਸੀਲ ਅਤੇ ਬਲਾਕ ਪੱਧਰੀ ਇਕਾਈਆਂ ਦੇ ਸਮੂਹ ਅਹੁਦੇਦਾਰਾਂ ਨੇ ਆਨ ਲਾਈਨ ਹੋਈ ਸ਼ੋਕ ਮੀਟਿੰਗ 'ਚ ਦਿਲੀ ਦੁੱਖ ਦਾ ਪ੍ਰਗਟਾਵਾ ਕੀਤਾ | ਪ੍ਰਧਾਨ ਚਰਨਜੀਤ ਸਿੰਘ ਚੰਨੀ, ਦੋਆਬਾ ਜੋਨ ਦੇ ਪ੍ਰਧਾਨ ਸ. ਗੁਰਨੇਕ ਸਿੰਘ ਦੁਸਾਂਝ ਨੇ ਡੂੰਘੇ ਸ਼ੋਕ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਾ ਭੁਲਿਆ ਜਾ ਸਕਣ ਵਾਲਾ ਹਾਦਸਾ ਕਿਹਾ |
ਜਹਾਜ਼ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ
20 ਨਵਾਂਸ਼ਹਿਰ 39


ਪਿਛਲੀ ਖ਼ਬਰ ਗ੍ਰਾਮ ਪੰਚਾਇਤ ਲੋਧੀਪੁਰ ਦਾ ਨਸ਼ਿਆਂ ਖ਼ਿਲਾਫ਼ ਆਮ-ਇਜਲਾਸ <br/> ਅਗਲੀ ਖ਼ਬਰ ਬਲਾਕੀਪੁਰ ਵਿਖੇ ਪੰਛੀਆਂ ਲਈ ਆਲ੍ਹਣੇ ਟੰਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।