17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਸਪਾ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਮੀਟਿੰਗ

ਅਜੀਤ ਡੈਸਕ 21-06-2025
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਇਥੇ ਰੈੱਸਟ ਹਾਊਸ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸਟੇਟ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੇ ਹੋਰ ਅਹੁਦੇਦਾਰ ਹਾਜ਼ਰ ਹੋਏ | ਮੀਟਿੰਗ ਦੌਰਾਨ ਅਵਤਾਰ ਸਿੰਘ ਕਰੀਮਪੁਰੀ ਸੂਬਾ ਪ੍ਰਧਾਨ ਨੇ ਗੜ੍ਹਸ਼ੰਕਰ ਵਿਖੇ ਹੋਏ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਵਾਲੇ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਬਸਪਾ ਦੀ ਮਜ਼ਬੂਤੀ ਲਈ ਵਰਕਰ ਮੈਦਾਨ 'ਚ ਡੱਟ ਚੁੱਕੇ ਹਨ ਤੇ ਸੂਬੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਸਰਕਾਰ ਦੀਆਂ ਲੋਕ ਅਤੇ ਦਲਿਤ ਵਿਰੋਧੀ ਨੀਤੀਆਂ ਦਾ ਡਟਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਾਰਟੀ ਸੰਗਠਨ ਦੇ ਵਿਸਥਾਰ ਲਈ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤੇ ਜਲਦ ਹੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਮੀਟਿੰਗ ਵਿਚ ਸੂਬਾ ਸਕੱਤਰ ਰਣਵੀਰ ਬੱਬਰ, ਜ਼ਿਲ੍ਹਾ ਕੋਆਰਡੀਨੇਟਰ ਤੇ ਹਲਕਾ ਇੰਚਾਰਜ ਬਖਸ਼ੀਸ਼ ਸਿੰਘ ਭੀਮ, ਹਲਕਾ ਪ੍ਰਧਾਨ ਮਾ. ਮਲਕੀਤ ਸਿੰਘ ਸੂੰਨੀ, ਸੁਖਵਿੰਦਰ ਡਘਾਮ, ਹਰਦੇਵ ਗੁਲਮਰਗ, ਹਰਜਿੰਦਰ ਸਿੰਘ ਮਾਹਲ, ਸੁਰਿੰਦਰ ਸ਼ਿੰਦਾ ਤੇ ਹੋਰ ਹਾਜ਼ਰ ਹੋਏ |
20 ਐਚ ਐਸ ਪੀ 25
ਗੜ੍ਹਸ਼ੰਕਰ ਵਿਖੇ ਮੀਟਿੰਗ ਦੌਰਾਨ ਬਸਪਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸਟੇਟ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਰਣਬੀਰ ਬੱਬਰ ਤੇ ਹੋਰ |
ਤਸਵੀਰ : ਧਾਲੀਵਾਲ



ਪਿਛਲੀ ਖ਼ਬਰ ਭਾਮ-ਜੱਲੋਵਾਲ-ਸੈਦਪੁਰ 'ਚ 1.15 ਕਰੋੜ ਦੀ ਲਾਗਤ ਨਾਲ ਬਣੇਗੀ 18 ਫੁੱਟ ਚੌੜੀ ਨਵੀਂ ਸੀਮੈਂਟ ਕੰਕਰੀਟ ਸੜਕ-ਡਾ. ਇਸ਼ਾਂਕ ਕੁ... ਅਗਲੀ ਖ਼ਬਰ ਗ੍ਰਾਮ ਪੰਚਾਇਤ ਲੋਧੀਪੁਰ ਦਾ ਨਸ਼ਿਆਂ ਖ਼ਿਲਾਫ਼ ਆਮ-ਇਜਲਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।