17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਮ-ਜੱਲੋਵਾਲ-ਸੈਦਪੁਰ 'ਚ 1.15 ਕਰੋੜ ਦੀ ਲਾਗਤ ਨਾਲ ਬਣੇਗੀ 18 ਫੁੱਟ ਚੌੜੀ ਨਵੀਂ ਸੀਮੈਂਟ ਕੰਕਰੀਟ ਸੜਕ-ਡਾ. ਇਸ਼ਾਂਕ ਕੁਮਾਰ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ 'ਚ ਇਕ ਹੋਰ ਮਹੱਤਵਪੂਰਨ ਯੋਜਨਾ ਨੂੰ ਹਰੀ ਝੰਡੀ ਮਿਲ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਪਿੰਡ ਭਾਮ-ਜੱਲੋਵਾਲ ਤੋਂ ਲੈ ਕੇ ਭਾਮ-ਸੈਦਪੁਰ ਰੋਡ ਤੱਕ ਦੀ ਫਿਰਨੀ ਦੀ ਸੜਕ ਹੁਣ ਸੀਮੈਂਟ ਕੰਕਰੀਟ ਨਾਲ ਬਣਾਈ ਜਾਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਇਹ ਸੜਕ ਜੋ ਪਿੰਡ ਭਾਮ ਦੀ ਫਿਰਨੀ ਨੂੰ ਜੋੜਦੀ ਹੈ, 18 ਫੁੱਟ ਚੌੜੀ ਬਣਾਈ ਜਾਵੇਗੀ ਅਤੇ ਇਸ ਵਿਚ ਸੀਮੈਂਟ ਕੰਕਰੀਟ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਇਹ ਸੜਕ ਲੰਬੇ ਸਮੇਂ ਤੱਕ ਟਿਕਾਊ ਰਹੇ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਕੁੱਲ 1 ਕਰੋੜ 15 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ ਅਤੇ ਨਿਰਮਾਣ ਕੰਮ ਇਕ ਹਫਤੇ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਆਵਾਜਾਈ ਵਿਚ ਸੌਖਾ ਹੋਵੇਗਾ, ਸਗੋਂ ਇਲਾਕੇ ਦੇ ਵਪਾਰ ਅਤੇ ਖੇਤੀਬਾੜੀ ਕੰਮਾਂ ਵਿੱਚ ਵੀ ਆਸਾਨੀ ਹੋਵੇਗੀ | ਉਨ੍ਹਾਂ ਇਸ ਯੋਜਨਾ ਨੂੰ ਮਨਜ਼ੂਰੀ ਦਿਲਵਾਉਣ ਅਤੇ ਬਜਟ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਰਕਾਰੀ ਸਕੂਲਾਂ ਤੇ ਕਲੱਬ ਦੀਆਂ ਫੁੱਟਬਾਲ ਟੀਮਾਂ ਦਾ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਬਸਪਾ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।